For the best experience, open
https://m.punjabitribuneonline.com
on your mobile browser.
Advertisement

ਕਵਿਤਾ ਦੀਆਂ ਦੋ ਕੇਸਾਂ ’ਚ ਜ਼ਮਾਨਤ ਅਰਜ਼ੀਆਂ ਖ਼ਾਰਜ

06:57 AM Jul 02, 2024 IST
ਕਵਿਤਾ ਦੀਆਂ ਦੋ ਕੇਸਾਂ ’ਚ ਜ਼ਮਾਨਤ ਅਰਜ਼ੀਆਂ ਖ਼ਾਰਜ
Advertisement

ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਕਥਿਤ ਆਬਕਾਰੀ ਨੀਤੀ ਘੁਟਾਲੇ ’ਚ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਨਾਲ ਸਬੰਧਤ ਦੋ ਕੇਸਾਂ ’ਚ ਬੀਆਰਐੱਸ ਆਗੂ ਕੇ. ਕਵਿਤਾ ਦੀਆਂ ਜ਼ਮਾਨਤ ਅਰਜ਼ੀਆਂ ਅੱਜ ਖ਼ਾਰਜ ਕਰ ਦਿੱਤੀਆਂ। ਜਸਟਿਸ ਸਵਰਨ ਕਾਂਤਾ ਸ਼ਰਮਾ ਨੇ ਕਵਿਤਾ ਦੀਆਂ ਦੋਵੇਂ ਜ਼ਮਾਨਤ ਅਰਜ਼ੀਆਂ ’ਤੇ ਹੁਕਮ 28 ਮਈ ਨੂੰ ਰਾਖਵੇਂ ਰੱਖ ਲਏ ਸਨ। ਕਵਿਤਾ ਨੇ ਸੀਬੀਆਈ ਦੇ ਭ੍ਰਿਸ਼ਟਾਚਾਰ ਅਤੇ ਈਡੀ ਦੇ ਮਨੀ ਲਾਂਡਰਿੰਗ ਨਾਲ ਸਬੰਧਤ ਕੇਸਾਂ ’ਚ ਹੇਠਲੀ ਅਦਾਲਤ ਵੱਲੋਂ ਜ਼ਮਾਨਤ ਅਰਜ਼ੀਆਂ ਰੱਦ ਕੀਤੇ ਜਾਣ ਦੇ 6 ਮਈ ਦੇ ਫ਼ੈਸਲੇ ਨੂੰ ਹਾਈ ਕੋਰਟ ’ਚ ਚੁਣੌਤੀ ਦਿੱਤੀ ਸੀ। ਕਵਿਤਾ ਦੇ ਵਕੀਲ ਨੇ ਦਲੀਲ ਦਿੱਤੀ ਸੀ ਕਿ ਆਬਕਾਰੀ ਕੇਸ ਦੇ 50 ਮੁਲਜ਼ਮਾਂ ’ਚੋਂ ਉਸ ਦੀ ਮੁਵੱਕਿਲ ਇਕੱਲੀ ਮਹਿਲਾ ਹੈ ਅਤੇ ਉਸ ਨੂੰ ਜ਼ਮਾਨਤ ਮਿਲਣੀ ਚਾਹੀਦੀ ਹੈ ਕਿਉਂਕਿ ਕਾਨੂੰਨ ਵੀ ਮਹਿਲਾ ਨੂੰ ਵੱਖਰੇ ਨਜ਼ਰੀਏ ਨਾਲ ਦੇਖਦਾ ਹੈ।
ਸੀਬੀਆਈ ਅਤੇ ਈਡੀ ਨੇ ਕਵਿਤਾ ਦੀਆਂ ਜ਼ਮਾਨਤ ਅਰਜ਼ੀਆਂ ਦਾ ਵਿਰੋਧ ਕਰਦਿਆਂ ਕਿਹਾ ਕਿ ਉਹ ਇੰਨੀ ਤਾਕਤਵਰ ਹੈ ਕਿ ਗਵਾਹਾਂ ਨੂੰ ਪ੍ਰਭਾਵਿਤ ਕਰ ਸਕਦੀ ਹੈ। ਕਵਿਤਾ ਦੋਵੇਂ ਕੇਸਾਂ ’ਚ ਇਸ ਸਮੇਂ ਜੇਲ੍ਹ ’ਚ ਬੰਦ ਹੈ। ਈਡੀ ਨੇ ਉਸ ਨੂੰ 15 ਮਾਰਚ ਨੂੰ ਹੈਦਰਾਬਾਦ ’ਚ ਬੰਜਾਰਾ ਹਿਲਜ਼ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਸੀ। ਬਾਅਦ ’ਚ ਸੀਬੀਆਈ ਨੇ ਕਵਿਤਾ ਨੂੰ ਤਿਹਾੜ ਜੇਲ੍ਹ ’ਚੋਂ ਗ੍ਰਿਫ਼ਤਾਰ ਕੀਤਾ ਸੀ। -ਪੀਟੀਆਈ

Advertisement

Advertisement
Author Image

sukhwinder singh

View all posts

Advertisement
Advertisement
×