ਦੂਜੇ ਤੋਸ਼ਾਖਾਨਾ ਕੇਸ ਵਿੱਚ ਇਮਰਾਨ ਖ਼ਾਨ ਨੂੰ ਜ਼ਮਾਨਤ
06:26 AM Nov 21, 2024 IST
Advertisement
ਇਸਲਾਮਾਬਾਦ, 20 ਨਵੰਬਰ
ਇਸਲਾਮਾਬਾਦ ਹਾਈ ਕੋਰਟ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਅੱਜ ਦੂਜੇ ਤੋਸ਼ਾਖਾਨਾ ਕੇਸ ’ਚ ਜ਼ਮਾਨਤ ਦੇ ਦਿੱਤੀ ਹੈ। ਹਾਈ ਕੋਰਟ ਦੇ ਜਸਟਿਸ ਮਿਆਂਗੁਲ ਹਸਨ ਔਰੰਗਜ਼ੇਬ ਨੇ ਸੁਣਵਾਈ ਪੂਰੀ ਕਰਨ ਤੋਂ ਬਾਅਦ 10 ਲੱਖ ਪੀਕੇਆਰ ਦੇ ਦੋ ਬਾਂਡ ਭਰਨ ਦੀ ਸ਼ਰਤ ’ਤੇ ਇਮਰਾਨ ਖਾਨ ਦੀ ਜ਼ਮਾਨਤ ਅਰਜ਼ੀ ਸਵੀਕਾਰ ਕਰ ਲਈ। 72 ਸਾਲਾ ਇਮਰਾਨ ਖਾਨ 5 ਅਗਸਤ 2023 ਨੂੰ ਆਪਣੀ ਗ੍ਰਿਫ਼ਤਾਰੀ ਮਗਰੋਂ ਜੇਲ੍ਹ ’ਚ ਹਨ ਅਤੇ ਇਹ ਤੁਰੰਤ ਸਪੱਸ਼ਟ ਨਹੀਂ ਹੈ ਕਿ ਉਨ੍ਹਾਂ ਨੂੰ ਹੁਣ ਰਿਹਾਅ ਕੀਤਾ ਜਾਵੇਗਾ ਜਾਂ ਨਹੀਂ। ਇਸ ਤੋਂ ਪਹਿਲਾਂ ਲੰਘੇ ਵੀਰਵਾਰ ਨੂੰ ਪਾਕਿਸਤਾਨ ਦੀ ਅਦਾਲਤ ਨੇ ਇਮਰਾਨ ਖਾਨ ਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਦੀ ਦੂਜੇ ਤੋਸ਼ਾਖਾਨ ਕੇਸ ’ਚ ਅਪੀਲ ਖਾਰਜ ਕਰ ਦਿੱਤੀ ਸੀ। ਜੱਜ ਨੇ ਨਾਲ ਹੀ ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ ਦੇ ਬਾਨੀ ਇਮਰਾਨ ਖਾਨ ਨੂੰ ਜ਼ਮਾਨਤ ਮਗਰੋਂ ਹੇਠਲੀ ਅਦਾਲਤ ’ਚ ਪੇਸ਼ ਹੋਣ ਦਾ ਹੁਕਮ ਦਿੱਤਾ ਹੈ। -ਪੀਟੀਆਈ
Advertisement
Advertisement
Advertisement