ਕੇਜਰੀਵਾਲ ਨੂੰ ਧਮਕੀਆਂ ਦੇਣ ਵਾਲੇ ਨੂੰ ਜ਼ਮਾਨਤ
06:48 AM May 23, 2024 IST
ਪੱਤਰ ਪ੍ਰੇਰਕ
ਨਵੀਂ ਦਿੱਲੀ, 22 ਮਈ
ਦਿੱਲੀ ਦੀ ਅਦਾਲਤ ਨੇ ਇੱਥੇ ਮੈਟਰੋ ਸਟੇਸ਼ਨ ’ਤੇ ਅਰਵਿੰਦ ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤੇ ਗਏ ਬਰੇਲੀ ਦੇ 33 ਸਾਲਾ ਵਿਅਕਤੀ ਨੂੰ ਜ਼ਮਾਨਤ ਦੇ ਦਿੱਤੀ ਹੈ। ਅਦਾਲਤੀ ਸੂਤਰਾਂ ਨੇ ਦੱਸਿਆ ਕਿ ਮੁਲਜ਼ਮ ਅੰਕਿਤ ਗੋਇਲ ਨੂੰ ਦੁਪਹਿਰੇ ਮੈਜਿਸਟ੍ਰੇਟ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਅਦਾਲਤ ਨੇ ਉਸ ਨੂੰ ਜ਼ਮਾਨਤ ਦੇ ਦਿੱਤੀ। ਸੂਤਰਾਂ ਨੇ ਦੱਸਿਆ ਕਿ ਜ਼ਮਾਨਤ ਇਸ ਆਧਾਰ ’ਤੇ ਦਿੱਤੀ ਗਈ ਹੈ ਕਿ ਮੁਲਜ਼ਮ ਖ਼ਿਲਾਫ਼ ਲਾਈਆਂ ਗਈਆਂ ਧਾਰਾਵਾਂ ਜ਼ਮਾਨਤਯੋਗ ਹਨ। ਗੋਇਲ ਬਰੇਲੀ ਦੇ ਇੱਕ ਸਰਕਾਰੀ ਬੈਂਕ ਵਿੱਚ ਲੋਨ ਮੈਨੇਜਰ ਹੈ। ਉਸ ਨੂੰ ਅੱਜ ਹੀ ਗ੍ਰਿਫਤਾਰ ਕਰ ਕੇ ਦਿੱਲੀ ਲਿਆਂਦਾ ਗਿਆ ਸੀ।
Advertisement
Advertisement
Related News
Advertisement