ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਿੰਡ ਪੰਨਵਾਂ ਵਿੱਚ ਬੈਰਾਗੀ ਭਾਈਚਾਰੇ ਦੀ ਮੀਟਿੰਗ

07:42 AM Sep 22, 2024 IST
ਕ੍ਰਿਸ਼ਨ ਕੁਮਾਰ ਬਾਵਾ ਦਾ ਸਨਮਾਨ ਕਰਦੇ ਹੋਏ ਬੈਰਾਗੀ ਸਮਾਜ ਦੇ ਮੈਂਬਰ।

ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 21 ਸਤੰਬਰ
ਇੱਥੋਂ ਨੇੜਲੇ ਪਿੰਡ ਪੰਨਵਾਂ ਵਿੱਚ ਅੱਜ ਬੈਰਾਗੀ ਸਮਾਜ ਦੀ ਸੂਬਾ ਪੱਧਰੀ ਭਰਵੀਂ ਮੀਟਿੰਗ ਪੰਨਵਾਂ ਦੇ ਸਾਬਕਾ ਸਰਪੰਚ ਵਰਿੰਦਰ ਸਿੰਘ ਬਾਵਾ ਅਤੇ ਡਾ. ਗੁਰਚਰਨ ਸਿੰਘ ਬਾਵਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਕੁੱਲ ਹਿੰਦ ਬੈਰਾਗੀ ਵੈਸ਼ਨਵ (ਸੁਆਮੀ) ਸਮਾਜ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ, ਫਾਊਂਡੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਜਗਦੀਪ ਗੁੱਜਰਾਂ, ਰੂਮੀ ਬਾਵਾ ਸਕੱਤਰ ਬੈਰਾਗੀ ਮਹਾਂਮੰਡਲ ਪੰਜਾਬ, ਸੁਰਜੀਤ ਸਿੰਘ ਬਾਵਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।
ਸ੍ਰੀ ਬਾਵਾ ਨੇ ਕਿਹਾ ਕਿ ਬੈਰਾਗੀ ਸਮਾਜ ਦੀ ਪੰਜਾਬ ਵਿਚ 20 ਲੱਖ ਤੋਂ ਵੱਧ ਆਬਾਦੀ ਹੈ, ਪਰ ਸਿਆਸੀ ਪਛਾਣ ਤੋਂ ਵਾਂਝੀ ਹੈ। ਉਨ੍ਹਾਂ ਕਿਹਾ ਕਿ ਬੈਰਾਗੀ ਸਮਾਜ ਨੇ ਪੰਜਾਬੀ ਸਮਾਜ ਦੀ ਲੰਬੇ ਸਮੇਂ ਤੋਂ ਸੇਵਾ ਕੀਤੀ ਹੈ। ਸ੍ਰੀ ਬਾਵਾ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਦਾ 354ਵਾਂ ਜਨਮ ਦਿਹਾੜਾ 16 ਅਕਤੂਬਰ ਨੂੰ ਰਕਬਾ ਭਵਨ ਵਿੱਚ ਕੌਮਾਂਤਰੀ ਪੱਧਰ ਦਾ ਸਮਾਗਮ ਕਰ ਕੇ ਮਨਾਇਆ ਜਾਵੇਗਾ। ਇਸ ਸਮੇਂ ਵਰਿੰਦਰ ਕੁਮਾਰ ਪੰਨਵਾਂ ਅਤੇ ਡਾ. ਗੁਰਚਰਨ ਸਿੰਘ ਪੰਨਵਾਂ ਨੇ ਪੰਜਾਬ ਖੇਤੀਬਾੜੀ ’ਵਰਸਿਟੀ ਲੁਧਿਆਣਾ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਦੇ ਨਾਂ ’ਤੇ ਚੇਅਰ ਸਥਾਪਤ ਕਰਨ ਦੀ ਮੰਗ ਕੀਤੀ।

Advertisement

Advertisement