For the best experience, open
https://m.punjabitribuneonline.com
on your mobile browser.
Advertisement

ਵਿਦਿਅਕ ਸੰਸਥਾਵਾਂ ’ਚ ਵਿਸਾਖੀ ਮਨਾਈ

10:28 AM Apr 13, 2024 IST
ਵਿਦਿਅਕ ਸੰਸਥਾਵਾਂ ’ਚ ਵਿਸਾਖੀ ਮਨਾਈ
ਵਿਸਾਖੀ ਮੌਕੇ ਪੰਜਾਬੀ ਪੋਸ਼ਾਕਾਂ ਵਿੱਚ ਸਜੇ ਬੱਚੇ। -ਫੋਟੋ: ਹਿਮਾਂਸ਼ੂ ਮਹਾਜਨ
Advertisement

ਖੇਤਰੀ ਪ੍ਰਤੀਨਿਧ
ਲੁਧਿਆਣਾ, 12 ਅਪਰੈਲ
ਖਾਲਸਾ ਸਾਜਨਾ ਦਿਵਸ ਅਤੇ ਕਣਕ ਦੀ ਫ਼ਸਲ ਪੱਕਣ ਦੀ ਖੁਸ਼ੀ ਵਿੱਚ ਮਨਾਇਆ ਜਾਂਦਾ ਵਿਸਾਖੀ ਦਾ ਤਿਉਹਾਰ ਅੱਜ ਸ਼ਹਿਰ ਦੀਆਂ ਵੱਖ-ਵੱਖ ਵਿਦਿਅਕ ਸੰਸਥਾਵਾਂ ਵਿੱਚ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਸਬੰਧੀ ਸਪਰਿੰਗ ਡੇਲ ਪਬਲਿਕ ਸਕੂਲ ਕੈਂਪਸ ਨੂੰ ਵੀ ਮੇਲੇ ਦੀ ਤਰ੍ਹਾਂ ਸਜਾਇਆ ਗਿਆ। ਵਿਦਿਆਰਥੀਆਂ ਨੂੰ ਵਿਸਾਖੀ ਦੇ ਤਿਉਹਾਰ ਦੀ ਮਹੱਤਤਾ ਅਤੇ ਇਤਿਹਾਸ ਬਾਰੇ ਦੱਸਿਆ ਗਿਆ। ਵਿਦਿਆਰਥੀਆਂ ਨੇ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਸਕੂਲ ਦੀ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ, ਡਾਇਰੈਕਟਰਾਂ ਮਨਦੀਪ ਵਾਲੀਆ, ਕਮਲਪ੍ਰੀਤ ਕੌਰ ਅਤੇ ਪ੍ਰਿੰਸੀਪਲ ਅਨਿਲ ਕੁਮਾਰ ਸ਼ਰਮਾ ਨੇ ‘ਖਾਲਸਾ ਪੰਥ’ ਸਥਾਪਨਾ ਦਿਵਸ ਦੀਆਂ ਵਧਾਈਆਂ ਦਿੱਤੀਆਂ। ਇਸੇ ਤਰ੍ਹਾਂ ਮੈਪਲ ਬੀਅਰ ਕੈਨੇਡੀਅਨ ਪ੍ਰੀ-ਸਕੂਲ ਦੇ ਬੱਚਿਆਂ ਨੇ ਪੀਏਯੂ ਵਿਖੇ ਕਣਕ ਦੇ ਖੇਤਾਂ ਵਿੱਚ ਪਹੁੰਚ ਕੇ ਰਵਾਇਤੀ ਢੰਗ ਨਾਲ ਵਿਸਾਖੀ ਦਾ ਤਿਉਹਾਰ ਮਨਾਇਆ। ਇੰਨ੍ਹਾਂ ਵਿਦਿਆਰਥੀਆਂ ਨੇ ਪੰਜਾਬੀ ਪਹਿਰਾਵੇ ਪਾਏ ਹੋਏ ਸਨ। ਪਸਾਰ ਵਿਗਿਆਨੀ ਡਾ. ਲਵਲੀਸ਼ ਗਰਗ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਨਿੱਘਾ ਸਵਾਗਤ ਕੀਤਾ। ਸਕੂਲ ਪ੍ਰਿੰਸੀਪਲ ਵੀਨਾ ਅਗਰਵਾਲ ਨੇ ਦੱਸਿਆ ਕਿ ਪੀਏਯੂ ਦੇ ਖੇਤਾਂ ਵਿੱਚ ਵਿਸਾਖੀ ਮਨਾਉਣ ਲਈ ਵਿਦਿਆਰਥੀਆਂ ਵਿੱਚ ਪੂਰਾ ਉਤਸ਼ਾਹ ਸੀ। ਗੁਰੂ ਨਾਨਕ ਇੰਟਰਨੈਸ਼ਨਲ ਸਕੂਲ ਵਿੱਚ ਕਵਿਤਾਵਾਂ ਪੜ੍ਹੀਆਂ ਗਈਆਂ। ਨੌਵੀਂ ਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਗੁਰਬਾਣੀ ਦੀਆਂ ਤੁੱਕਾਂ ਨੂੰ ਕੈਲੀਗ੍ਰਾਫੀ ਵਿੱਚ ਲਿਖ ਕੇ ਕਲਾ ਦਾ ਲੋਹਾ ਮਨਵਾਇਆ। ਟੈਗੋਰ ਪਬਲਿਕ ਸਕੂਲ, ਅਗਰ ਨਗਰ ਵਿੱਚ ਵੀ ਪ੍ਰਿੰਸੀਪਲ ਅਮਿਤਾ ਧਈਆ ਦੀ ਅਗਵਾਈ ਹੇਠ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ।

Advertisement

Advertisement
Author Image

joginder kumar

View all posts

Advertisement
Advertisement
×