For the best experience, open
https://m.punjabitribuneonline.com
on your mobile browser.
Advertisement

ਵਿਸਾਖੀ: ਗੁਰੂਘਰਾਂ ਵਿੱਚ ਨਤਮਸਤਕ ਹੋਈ ਸੰਗਤ

11:00 AM Apr 14, 2024 IST
ਵਿਸਾਖੀ  ਗੁਰੂਘਰਾਂ ਵਿੱਚ ਨਤਮਸਤਕ ਹੋਈ ਸੰਗਤ
ਚੋਹਲਾ ਸਾਹਿਬ ਦੇ ਗੁਰਦੁਆਰਾ ਪਾਤਸ਼ਾਹੀ ਪੰਜਵੀਂ ਵਿਖੇ ਪੁੱਜਦੀ ਹੋਈ ਸੰਗਤ। -ਫੋਟੋ: ਗੁਰਬਖਸ਼ਪੁਰੀ
Advertisement

ਪੱਤਰ ਪ੍ਰੇਰਕ
ਤਰਨ ਤਾਰਨ, 13 ਅਪਰੈਲ
ਵਿਸਾਖੀ ਦੇ ਪਵਿੱਤਰ ਦਿਹਾੜੇ ’ਤੇ ਅੱਜ ਜ਼ਿਲ੍ਹੇ ਦੇ ਵੱਖ-ਵੱਖ ਗੁਰਧਾਮਾਂ ਵਿੱਚ ਧਾਰਮਿਕ ਸਮਾਗਮ ਕਰਵਾਏ ਗਏ। ਦਰਬਾਰ ਸਾਹਿਬ ਤਰਨ ਤਾਰਨ ਦੇ ਸਰੋਵਰ ਵਿੱਚ ਸਵੇਰ ਸੰਗਤ ਨੇ ਇਸ਼ਨਾਨ ਕੀਤੇ ਅਤੇ ਕੀਰਤਨ ਸਰਵਣ ਕੀਤਾ| ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ, ਠੱਠਾ ਦੇ ਮੈਨੇਜਰ ਭਾਈ ਸਤਨਾਮ ਸਿੰਘ ਨੇ ਦੱਸਿਆ ਕਿ ਸੰਗਤਾਂ ਦੀ ਆਮਦ ਨੂੰ ਸੁਖਦ ਬਣਾਉਣ ਲਈ ਲੰਗਰ ਅਤੇ ਵਿਸ਼ਰਾਮ ਕਰਨ ਦੇ ਉਚੇਚੇ ਪ੍ਰਬੰਧ ਕੀਤੇ ਹੋਏ ਸਨ| ਗੁਰਦੁਆਰਾ ਭਗਤ ਬਾਬਾ ਜੱਲਣ ਦਾਸ, ਨੌਸ਼ਹਿਰਾ ਢਾਲਾ ਦੇ ਸਥਾਨਾਂ ’ਤੇ ਸ਼ਰਧਾਲੂਆ ਨੇ ਦਰਸ਼ਨ-ਇਸ਼ਨਾਨ ਕੀਤੇ| ਚੋਹਲਾ ਸਾਹਿਬ ਦੇ ਮੈਨੇਜਰ ਭਾਈ ਧਰਵਿੰਦਰ ਸਿੰਘ ਮਾਨੋਚਾਹਲ ਨੇ ਦੱਸਿਆ ਕਿ ਗੁਰਦੁਆਰਾ ਪਾਤਸਾਹੀ ਪੰਜਵੀਂ ਅਤੇ ਹੋਰਨਾਂ ਗੁਰਧਾਮਾਂ ਤੇ ਸੰਗਤਾਂ ਨੇ ਅੱਜ ਦਰਸ਼ਨ-ਦੀਦਾਰ ਕੀਤੇ|
ਫਗਵਾੜਾ (ਪੱਤਰ ਪ੍ਰੇਰਕ): ਖਾਲਸਾ ਸਾਜਨਾ ਦਿਵਸ ਅਦੇ ਵਿਸਾਖੀ ਦਾ ਦਿਹਾੜਾ ਅੱਜ ਸ਼ਰਧਾ ਭਾਵਨਾ ਨਾਲ ਇਥੋਂ ਦੇ ਇਤਿਹਾਸਿਕ ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਵਿੱਚ ਮਨਾਇਆ ਗਿਆ। ਇਸ ਮੌਕੇ ਅਖੰਡ ਪਾਠ ਦੇ ਭੋਗ ਉਪਰੰਤ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਤਿੰਦਰ ਸਿੰਘ, ਦਲਜੀਤ ਸਿੰਘ ਮੋਰਾਂਵਾਲੀ, ਲਖਵਿੰਦਰ ਸਿੰਘ ਨਿਮਾਣਾ, ਕ੍ਰਿਪਾਲ ਸਿੰਘ ਅਜਨਾਲਾ, ਭਾਈ ਹਿੰਮਤ ਵੀਰ ਸਿੰਘ ਤੇ ਭਾਈ ਜਸਵਿੰਦਰ ਸਿੰਘ ਧਰਮ ਪ੍ਰਚਾਰਕ, ਭਾਈ ਗੁਰਮੁੱਖ ਸਿੰਘ ਹੁਸ਼ਿਆਰਪੁਰੀ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸੰਗਤ ਨੇ ਸਰੋਵਰ ’ਚ ਇਸ਼ਨਾਨ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਪ੍ਰਧਾਨ ਗੁਰਬਖਸ਼ ਸਿੰਘ, ਮੈਂਬਰ ਸ਼੍ਰੋਮਣੀ ਕਮੇਟੀ ਗੁਰਪ੍ਰੀਤ ਕੌਰ ਰੂਹੀ ਤੇ ਦਵਿੰਦਰ ਕੌਰ ਕਾਲੜਾ, ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਹਾਜ਼ਰ ਸਨ। ਇਤਿਹਾਸਿਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਤੋਂ ਸਜਾਏ ਗਏ ਨਗਰ ਕੀਰਤਨ ਦਾ ਗੁਰਦੁਆਰੇ ਵਿਖੇ ਪੁੱਜਣ ’ਤੇ ਸਵਾਗਤ ਕੀਤਾ ਗਿਆ।
ਪਠਾਨਕੋਟ (ਪੱਤਰ ਪ੍ਰੇਰਕ): ਖ਼ਾਲਸਾ ਸਾਜਨਾ ਦਿਵਸ ਮੌਕੇ ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਲੋਨੀ ਵਿੱਚ ਗੁਰਦੁਆਰੇ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਮੀਰਪੁਰੀ ਦੀ ਅਗਵਾਈ ਹੇਠ ਵਿਸਾਖੀ ਦਾ ਦਿਹਾੜਾ ਮਨਾਇਆ ਗਿਆ। ਇਸ ਮੌਕੇ ਪ੍ਰਧਾਨ ਸੁਰਿੰਦਰ ਸਿੰਘ ਅਤੇ ਮੈਨੇਜਰ ਸੋਹਨ ਸਿੰਘ ਨੇ ਅਤੁੱਟ ਲੰਗਰ ਵਰਤਾਇਆ।
ਹੁਸ਼ਿਆਰਪੁਰ (ਪੱਤਰ ਪ੍ਰੇਰਕ): ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਅੱਜ ਵੱਖ-ਵੱਖ ਗੁਰਦੁਆਰਿਆਂ ’ਚ ਕੀਰਤਨ ਦੀਵਾਨ ਸਜਾਏ ਗਏ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੇਲਵੇ ਰੋਡ ਵਿਖੇੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ। ਗੁਰਦੁਆਰਾ ਮਿੱਠਾ ਟਿਵਾਣਾ ਵਿੱਚ ਮਹੰਤ ਪ੍ਰਿਤਪਾਲ ਸਿੰਘ ਦੀ ਦੇਖਰੇਖ ਹੇਠ ਵਿਸ਼ੇਸ਼ ਦੀਵਾਨ ਸਜਾਏ ਗਏ। ਗੁਰਦੁਆਰਾ ਸ੍ਰੀ ਹਰਿ ਜੀ ਸਹਾਇ ਟਿੱਬਾ ਸਾਹਿਬ ਵਿਖੇ ਵੀ ਧੁਰ ਕੀ ਬਾਣੀ ਦਾ ਰਸਭਿੰਨਾ ਕੀਰਤਨ ਹੋਇਆ।
ਸੁਲਤਾਨਪੁਰ ਲੋਧੀ (ਪੱਤਰ ਪ੍ਰੇਰਕ): ਇੱਥੇ ਤਪ ਅਸਥਾਨ ਗੁਰਦੁਆਰਾ ਬਾਬਾ ਦਰਬਾਰਾ ਸਿੰਘ ਟਿੱਬਾ ਵਿਖੇ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀ ਸੰਗਤ ਵੱਲੋਂ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਸਮਾਗਮ ਸ਼ਰਧਾ ਨਾਲ ਕਰਵਾਏ ਗਏ। ਅਖੰਡ ਪਾਠ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿੱਚ ਢਾਡੀ ਭਾਈ ਜਸਵਿੰਦਰ ਸਿੰਘ ਬਾਜਵਾ ਕਲਾਂ, ਬੀਬੀ ਤੇਜਿੰਦਰ ਕੌਰ ਖਾਲਸਾ ਜਾਂਗਲੇ ਵਾਲਿਆਂ ਤੋਂ ਇਲਾਵਾ ਹੋਰ ਜਥਿਆਂ ਨੇ ਸੰਗਤਾਂ ਨੂੰ ਖਾਲਸਾ ਪੰਥ ਦੇ ਕੁਰਬਾਨੀਆਂ ਭਰੇ ਅਤੇ ਗੌਰਵਮਈ ਇਤਿਹਾਸ ਨਾਲ ਜੋੜਿਆ ਗਿਆ।

Advertisement

ਕਮਿਊਨਿਟੀ ਹਾਲ ਦੀ ਉਸਾਰੀ ਲਈ ਟੱਕ ਲਗਾਇਆ

ਫਿਲੌਰ: ਪਿੰਡ ਅਕਲਪੁਰ ਦੇ ਗੁਰਦੁਆਰਾ ਢਾਬਸਰ ਸਾਹਿਬ ਸ਼ਹੀਦਾਂ ਸਿੰਘਾਂ ਵਿੱਚ ਖ਼ਾਲਸਾ ਪੰਥ ਦੀ ਸਾਜਨਾ ਦਿਵਸ ਵਿਸਾਖੀ ਦਾ ਦਿਹਾੜਾ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਮੌਕੇ ਸਰਬੱਤ ਦੇ ਭਲੇ ਲਈ ਆਰੰਭੇ ਤਿੰਨ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ। ਸਮਾਗਮ ਉਪਰੰਤ ਵੱਡੇ ਕਮਿਊਨਿਟੀ ਹਾਲ ਦੀ ਉਸਾਰੀ ਲਈ ਯੂਕੇ ਵਾਸੀ ਕੁਲਦੀਪ ਸਿੰਘ ਭੰਡਾਲ ਨੇ ਟੱਕ ਲਗਾ ਕੇ ਸ਼ੁਰੂਆਤ ਕੀਤੀ। ਇਸ ਮੌਕੇ ਕਮੇਟੀ ਪ੍ਰਧਾਨ ਗੁਰਦੇਵ ਸਿੰਘ ਦੇਬੀ, ਚਰਨਜੀਤ ਸਿੰਘ ਖਜ਼ਾਨਚੀ, ਸੁਰਿੰਦਰ ਸਿੰਘ ਸ਼ਿੰਦਾ, ਕੇਵਲ ਸਿੰਘ, ਮੋਹਨ ਸਿੰਘ, ਸੋਹਣ ਸਿੰਘ ਯੂਕੇ, ਜਸਵੀਰ ਸਿੰਘ ਕਨੇਡਾ, ਸ਼ੀਤਲ ਸਿੰਘ ਨੰਬਰਦਾਰ, ਚਰਨ ਸਿੰਘ ਮਾਹਲ, ਨਿਰਮਲ ਕੌਰ ਯੂਕੇ, ਮਨਜੀਤ ਕੌਰ, ਗੁਰਬਖਸ਼ ਕੌਰ, ਨਿੰਦਰ ਕੌਰ, ਮਨਦੀਪ ਕੌਰ, ਜਸਵੀਰ ਕੌਰ ਹਾਜ਼ਰ ਸਨ। -ਪੱਤਰ ਪ੍ਰੇਰਕ

ਗੁਰਦੁਆਰਾ ਦੇ ਦੀਵਾਨ ਹਾਲ ਤੋਂ ਟਰੈਕਟਰ ਚੋਰੀ

ਤਰਨ ਤਾਰਨ (ਪੱਤਰ ਪ੍ਰੇਰਕ): ਵਲਟੋਹਾ ਇਲਾਕੇ ਦੇ ਪਿੰਡ ਨਵਾਂ ਪਿੰਡ (ਫਤਿਹਪੁਰ) ਦੇ ਗੁਰਦੁਆਰਾ ਕਾਲਾ ਮਾਹਰ ਦੇ ਦੀਵਾਨ ਹਾਲ ਤੋਂ ਪਿੰਡ ਦੇ ਹੀ ਸ਼ਰਧਾਲੂ ਦਾ ਟਰੈਕਟਰ ਚੋਰੀ ਹੋ ਗਿਆ। ਟਰੈਕਟਰ ਦੇ ਮਾਲਕ ਅੰਮ੍ਰਿਤਪਾਲ ਸਿੰਘ ਨੇ ਵਲਟੋਹਾ ਪੁਲੀਸ ਨੂੰ ਕੀਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਨੇ ਟਰੈਕਟਰ ਕੰਮ ਨਾ ਹੋਣ ਕਰਕੇ ਪਿਛਲੇ ਮਹੀਨੇ ਦਾ ਖੜ੍ਹਾ ਕੀਤਾ ਸੀ ਜਿਥੋਂ ਉਸ ਦਾ ਟਰੈਕਟਰ ਕੋਈ ਚੋਰੀ ਕਰਕੇ ਲੈ ਗਿਆ| ਏਐੱਸਆਈ ਮਲਕੀਤ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਗਈ ਹੈ|

Advertisement
Author Image

sukhwinder singh

View all posts

Advertisement
Advertisement
×