ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਾਜਵਾ ਅਤੇ ਰੰਧਾਵਾ ਨੇ ਸਨਅਤਕਾਰਾਂ ਦੀਆਂ ਮੁਸ਼ਕਲਾਂ ਸੁਣੀਆਂ

10:14 AM May 29, 2024 IST
ਸਾਬਕਾ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਤੇ ਉਮੀਦਵਾਰ ਸੁਖਜਿੰਦਰ ਰੰਧਾਵਾ ਗੱਲਬਾਤ ਕਰਦੇ ਹੋਏ।-ਫੋਟੋ: ਸੱਖੋਵਾਲੀਆ

ਨਿੱਜੀ ਪੱਤਰ ਪ੍ਰੇਰਕ
ਬਟਾਲਾ, 28 ਮਈ
ਇੱਥੋਂ ਦੇ ਸਨਅਤਕਾਰਾਂ ਵੱਲੋਂ ਇੱਥੇ ਇੱਕ ਸਮਾਗਮ ਕਰਵਾਇਆ ਗਿਆਸ, ਜਿਸ ਦੌਰਾਨ ਇਕੱਤਰ ਹੋਏ ਸਨਅਤਕਾਰਾਂ ਨੇ ਬਟਾਲਾ ਉਦਯੋਗ ਦੀ ਤ੍ਰਾਸਦੀ ਤੋਂ ਜਾਣੂ ਕਰਵਾਇਆ। ਸਮਾਗਮ ਵਿੱਚ ਸਾਬਕਾ ਕੈਬਨਿਟ ਮੰਤਰੀ ਤੇ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਕਾਂਗਰਸ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਪਹੁੰਚੇ। ਸ੍ਰੀ ਬਾਜਵਾ ਨੇ ਬਟਾਲਾ ਉਦਯੋਗ ਦੇ ਨਿਵਾਣ ਵੱਲ ਜਾਣ ’ਤੇ ਚਿੰਤਾ ਜਤਾਈ ਅਤੇ ਕਿਹਾ ਕਿ ਕੇਂਦਰ ਸਰਕਾਰ ਜੇ ਪੰਜਾਬ ਦੇ ਗੁਆਂਢੀ ਪ੍ਰਾਂਤਾਂ ਵਾਂਗ ਬਟਾਲਾ ਉਦਯੋਗ ਨੂੰ ਸਹੂਲਤਾਂ ਦਿੰਦੀ ਤਾਂ ਇੱਥੋਂ ਦੀ ਸਨਅਤ ਨੂੰ ਕਦੇ ਢਾਹ ਨਾ ਲੱਗਦੀ। ਉਨ੍ਹਾਂ ਬਟਾਲਾ ਉਦਯੋਗ ਨੂੰ ਸਥਾਪਤ ਕਰਨ ਵਾਲੇ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਤਾਪ ਸਿੰਘ ਕੈਰੋਂ ਅਤੇ ਪੰਡਤ ਮੋਹਨ ਲਾਲ ਨੂੰ ਯਾਦ ਕੀਤਾ। ਸ੍ਰੀ ਬਾਜਵਾ ਨੇ ਕਾਂਗਰਸੀ ਉਮੀਦਵਾਰ ਸ੍ਰੀ ਰੰਧਾਵਾ ਨੂੰ ਮੁਖਾਤਬ ਹੁੰਦਿਆਂ ਕਿਹਾ ਕਿ ਸੰਸਦ ਮੈਂਬਰ ਬਣ ਕੇ ਬਟਾਲਾ ਉਦਯੋਗ ਨੂੰ ਮੁੜ ਸਥਾਪਤ ਕੀਤਾ ਜਾਵੇ। ਸ੍ਰੀ ਰੰਧਾਵਾ ਨੇ ਕਿਹਾ ਕਿ ਬਟਾਲਾ ਉਦਯੋਗ ਨੂੰ ਮੁੜ ਸਥਾਪਤ ਕਰਨ ਲਈ ਉਸ ਦੇ ਮਨ ’ਚ ਕਈ ਸੁਫਨੇ ਹਨ। ਉਨ੍ਹਾਂ ਸਨਅਤਕਾਰਾਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਉਹ ਇੱਥੋਂ ਦੇ ਉਦਯੋਗ ਦੇ ਨਿਵਾਣਾਂ ਵੱਲ ਜਾਣ ਤੋਂ ਰੋਕਣ ਲਈ ਪੂਰਾ ਜ਼ੋਰ ਲਾਉਣਗੇ।

Advertisement

Advertisement
Advertisement