ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਾਜਵਾ ਨੇ ਸਰਹੱਦੀ ਇਲਾਕੇ ਦੇ ਸਕੂਲਾਂ ਦੀ ਮਾੜੀ ਹਾਲਤ ਲਈ ਸਰਕਾਰ ਨੂੰ ਘੇਰਿਆ

07:49 AM Jul 30, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 29 ਜੁਲਾਈ
ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਗੁਰਦਾਸਪੁਰ ਦੇ ਸਰਹੱਦੀ ਜ਼ਿਲ੍ਹੇ ਦੇ ਸਕੂਲਾਂ ਦੀ ਤਰਸਯੋਗ ਹਾਲਤ ’ਤੇ ਪੰਜਾਬ ਸਰਕਾਰ ਦੇ ਸਿੱਖਿਆ ਮਾਡਲ ਦੀ ਝੂਠੀ ਅਤੇ ਵਧਾ-ਚੜ੍ਹਾ ਕੇ ਤਸਵੀਰ ਪੇਸ਼ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਿੱਖੀ ਆਲੋਚਨਾ ਕੀਤੀ ਹੈ। ਸ੍ਰੀ ਬਾਜਵਾ ਨੇ ਕਿਹਾ ਕਿ ਜ਼ਿਲ੍ਹੇ ਵਿਚ ਕੌਮਾਂਤਰੀ ਸਰਹੱਦ ਨੇੜੇ 90 ਪ੍ਰਾਇਮਰੀ ਸਕੂਲਾਂ ਵਿੱਚੋਂ 28 ਵਿੱਚ ਕੋਈ ਅਧਿਆਪਕ ਨਹੀਂ ਹੈ। ਲਗਪਗ 35 ਸਕੂਲਾਂ ਵਿੱਚ ਸਿਰਫ਼ ਇੱਕ ਅਧਿਆਪਕ ਹੈ। ਜਿੱਥੋਂ ਤੱਕ ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲਾਂ ਦਾ ਸਵਾਲ ਹੈ, ਪ੍ਰਿੰਸੀਪਲ ਅਤੇ ਹੈੱਡਮਾਸਟਰ ਦੀਆਂ ਕੁੱਲ 40 ਅਸਾਮੀਆਂ ਖਾਲੀ ਪਈਆਂ ਹਨ। ਉਨ੍ਹਾਂ ਕਿਹਾ ਕਿ ਜ਼ਿਆਦਾਤਰ ਸਕੂਲਾਂ ਵਿੱਚ ਸਫ਼ਾਈ ਪ੍ਰਬੰਧਾਂ ਦੀ ਵੱਡੀ ਘਾਟ ਹੈ ਤੇ ਬੁਨਿਆਦੀ ਢਾਂਚਾ ਬਹੁਤ ਖ਼ਰਾਬ ਹੋ ਚੁੱਕਿਆ ਹੈ।
ਸ੍ਰੀ ਬਾਜਵਾ ਨੇ ਕਿਹਾ ਕਿ ਸਮਾਜ ਦੇ ਕਮਜ਼ੋਰ ਵਰਗਾਂ ਦੇ ਬੱਚੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਹਨ। ਇਨ੍ਹਾਂ ਬੱਚਿਆਂ ਨੂੰ ਗ਼ਰੀਬੀ ਤੋਂ ਬਾਹਰ ਕੱਢਣ ਇੱਕੋ-ਇੱਕ ਤਰੀਕਾ ਸਿੱਖਿਆ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਗ਼ਲਤ ਸਿੱਖਿਆ ਮਾਡਲ ਨੂੰ ਲਾਗੂ ਕਰਨ ਦੀ ਕਾਹਲੀ ਵਿਚ ਪੰਜਾਬ ਦੀ ‘ਆਪ’ ਸਰਕਾਰ ਗ਼ਰੀਬ ਵਰਗ ਦੇ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਦੌਰਾਨ ਪੰਜਾਬ ਦੇ ਸਿੱਖਿਆ ਮਾਡਲ ਨੇ ਕਈ ਕੌਮੀ ਪੱਧਰ ਦੇ ਪੁਰਸਕਾਰ ਜਿੱਤੇ ਸਨ ਜਦੋਂਕਿ ‘ਆਪ’ ਦੇ ਢਾਈ ਸਾਲਾਂ ਦੇ ਸ਼ਾਸਨ ਕਾਲ ਵਿੱਚ ਸੂਬੇ ਵਿੱਚ ਸਿੱਖਿਆ ਦਾ ਮਿਆਰ ਹੁਣ ਤੱਕ ਦੇ ਸਭ ਤੋਂ ਹੇਠਲੇ ਪੱਧਰ ’ਤੇ ਪਹੁੰਚ ਗਿਆ ਹੈ।

Advertisement

Advertisement