ਬਾਜਵਾ ਵੱਲੋਂ ਝੋਨੇ ’ਚ ਮਹਿਜ਼ 117 ਰੁਪਏ ਪ੍ਰਤੀ ਕੁਇੰਟਲ ਦੇ ਵਾਧੇ ਦੀ ਆਲੋਚਨਾ
08:19 AM Jun 21, 2024 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 20 ਜੂਨ
ਐੱਨਡੀਏ ਸਰਕਾਰ ਵੱਲੋਂ ਝੋਨੇ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 117 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤੇ ਜਾਣ ਮਗਰੋਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਘੱਟੋ-ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਰੂਪ ਦੇਣ ਵਿੱਚ ਅਸਫ਼ਲ ਰਹਿਣ ਲਈ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ। ਬਾਜਵਾ ਨੇ ਕਿਹਾ ਕਿ ਇਹ ਵਾਧਾ ਸਿਰਫ਼ ਧੋਖਾ ਹੈ। ਇਹ ਬਹੁਤ ਘੱਟ ਅਤੇ ਬਹੁਤ ਦੇਰੀ ਨਾਲ ਲਿਆ ਫ਼ੈਸਲਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਅਜਿਹੀਆਂ ਚਾਲਾਂ ਨਾਲ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਹਾਲਾਂਕਿ, ਉਨ੍ਹਾਂ ਦੀ ਲੰਬੇ ਸਮੇਂ ਤੋਂ ਲਟਕ ਰਹੀ ਮੰਗ ਡਾ. ਐੱਮਐੱਸ ਸਵਾਮੀਨਾਥਨ ਦੇ ਫ਼ਾਰਮੂਲੇ ਅਨੁਸਾਰ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਹੈ।
Advertisement
Advertisement
Related News
Advertisement