ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਾਜਵਾ ਨੇ ਪੁਲੀਸ ਮੁਲਾਜ਼ਮਾਂ ਦੇ ਤਬਾਦਲੇ ਬਾਰੇ ਮੁੱਖ ਮੰਤਰੀ ਤੋਂ ਸਪੱਸ਼ਟੀਕਰਨ ਮੰਗਿਆ

08:01 AM Jun 23, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 22 ਜੂਨ
ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਪੁਲੀਸ ਦੇ ਹਜ਼ਾਰਾਂ ਮੁਲਾਜ਼ਮਾਂ ਦੇ ਤਬਾਦਲੇ ਜਾਇਜ਼ ਠਹਿਰਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਤੋਂ ਜਵਾਬ ਮੰਗਿਆ ਹੈ। ਸ੍ਰੀ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਨੇ ਪਿਛਲੇ ਦਿਨੀਂ ਐਲਾਨ ਕੀਤਾ ਕਿ ਸੂਬੇ ਵਿੱਚ ਕਾਂਸਟੇਬਲ ਰੈਂਕ ਦੇ ਕਰੀਬ 10 ਹਜ਼ਾਰ ਪੁਲੀਸ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ ਹਨ। ਇਹ ਤਬਾਦਲੇ ਉਦੋਂ ਕੀਤੇ ਗਏ, ਜਦੋਂ ਉਨ੍ਹਾਂ ਨੂੰ ਅਹਿਸਾਸ ਹੋਇਆ ਕਿ ਨਸ਼ਾ ਤਸਕਰਾਂ ਦਾ ਪੁਲੀਸ ਨਾਲ ਗੱਠਜੋੜ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿੱਧੇ ਤੌਰ ’ਤੇ ਪੁਲੀਸ ਮੁਲਾਜ਼ਮਾਂ ਦੇ ਨਸ਼ਾ ਤਸਕਰਾਂ ਨਾਲ ਸਬੰਧ ਹੋਣ ਦਾ ਦੋਸ਼ ਲਗਾ ਰਹੇ ਹਨ, ਜਦੋਂਕਿ ਡੀਜੀਪੀ ਮੁਲਾਜ਼ਮਾਂ ਦਾ ਬਚਾਅ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਪੰਜਾਬ ਵਿੱਚ ਵਧ ਰਹੇ ਨਸ਼ਿਆਂ ਨੂੰ ਰੋਕਣ ਵਿੱਚ ਅਸਫਲ ਰਹੀ ਹੈ।

Advertisement

Advertisement
Advertisement