ਬਾਜਵਾ ਨੇ ਮਸਜਿਦ ਢਾਹੁਣ ਦਾ ਨੋਟਿਸ ਲਿਆ
08:28 AM Mar 30, 2025 IST
ਪੱਤਰ ਪ੍ਰੇਰਕ
ਕਾਦੀਆਂ, 29 ਮਾਰਚ
ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਾਦੀਆਂ ਵਿਧਾਨ ਸਭਾ ਹਲਕਾ ਦੇ ਅਧੀਨ ਪੈਂਦੇ ਕਸਬਾ ਕਾਹਨੂੰਵਾਨ ਵਿੱਚ ਇਕ ਮਸਜਿਦ ਢਾਹੁਣ ਦਾ ਨੋਟਿਸ ਲਿਆ ਹੈ। ਉਨ੍ਹਾਂ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਧਾਰਮਿਕ ਆਜ਼ਾਦੀ ’ਤੇ ਹਮਲਾ ਕੀਤਾ ਹੈ। ਦੂਜੇ ਪਾਸੇ ਡੀਐੱਸਪੀ ਕੁਲਵੰਤ ਸਿੰਘ ਨੇ ਕਿਹਾ ਹੈ ਕਿ ਇਹ ਸੁਨਸਾਨ ਜਗ੍ਹਾ ਸੀ ਜਿਸ ਦੀ ਸਫ਼ਾਈ ਕਰਵਾਈ ਗਈ ਹੈ। ਕੋਈ ਬਿਲਡਿੰਗ ਢਾਹੀ ਨਹੀਂ ਗਈ ਹੈ। ਕਾਹਨੂੰਵਾਨ ਦੇ ਸਰਪੰਚ ਨੇ ਕਿਹਾ ਹੈ ਕਿ ਸਾਫ਼ ਸਫ਼ਾਈ ਦਾ ਕੰਮ ਕਰਵਾਇਆ ਗਿਆ ਹੈ। ਜਦਕਿ ਮੁਸਲਿਮ ਭਾਈਚਾਰੇ ਦੇ ਲੋਕਾਂ ਦਾ ਕਹਿਣਾ ਹੈ ਕਿ ਮਸਜਿਦ ਢਾਹੀ ਗਈ ਹੈ।
Advertisement
Advertisement