ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲੁਧਿਆਣਾ ਤੋਂ ਉਮੀਦਵਾਰ ਲੱਭਣ ਲਈ ਦੂਰਬੀਨ ਖਰੀਦ ਲੈਣ ਬਾਜਵਾ: ਬਿੱਟੂ

11:03 AM Apr 20, 2024 IST
ਮੀਟਿੰਗ ਵਿੱਚ ਰਵਨੀਤ ਬਿੱਟੂ ਦਾ ਸਵਾਗਤ ਕਰਦੇ ਹੋਏ ਮਹਿਲਾ ਮੋਰਚਾ ਦੇ ਆਗੂ। -ਫੋਟੋ: ਇੰਦਰਜੀਤ ਵਰਮਾ

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 19 ਅਪਰੈਲ
ਕਾਂਗਰਸ ਪਾਰਟੀ ਲਈ ਯੋਗ ਉਮੀਦਵਾਰ ਦੀ ਭਾਲ ਵਿੱਚ ਪੰਜਾਬ ਦੀ ਸੀਨੀਅਰ ਲੀਡਰਸ਼ਿਪ ਦੇ ਲੁਧਿਆਣਾ ਪੁੱਜਣ ’ਤੇ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਉਮੀਦਵਾਰ ਦੀ ਭਾਲ ਲਈ ਦੂਰਬੀਨ ਖਰੀਦਣ ਦੀ ਸਲਾਹ ਦਿੱਤੀ ਹੈ, ਕਿਉਂਕਿ ਲੁਧਿਆਣਾ ਇਕ ਵਪਾਰਕ ਸ਼ਹਿਰ ਹੈ ਅਤੇ ਸਟੀਕ ਉਪਕਰਨ ਬਣਾਉਣ ਲਈ ਮਸ਼ਹੂਰ ਹੈ।
ਬਿੱਟੂ ਨੇ ਕਿਹਾ ਕਿ ਉਹ ਵੀ ਬਾਜਵਾ ਨੂੰ ਅਜਿਹਾ ਦੂਰਬੀਨ ਦੇ ਸਕਦੇ ਹਨ। ਬਾਜਵਾ ਹਾਲ ਹੀ ’ਚ ਲੁਧਿਆਣਾ ’ਚ ਹਰ ਕਾਂਗਰਸੀ ਨੇਤਾ ਦਾ ਦਰਵਾਜ਼ਾ ਖੜਕਾ ਰਹੇ ਸਨ ਅਤੇ ਲੋਕ ਸਭਾ ਚੋਣ ’ਚ ਲਈ ਯੋਗ ਉਮੀਦਵਾਰ ਨੂੰ ਅੰਤਿਮ ਛੋਹਾਂ ਦੇਣ ਦੀ ਕੋਸ਼ਿਸ਼ ਕਰ ਰਹੇ ਸਨ।
ਲੁਧਿਆਣਾ (ਗੁਰਿੰਦਰ ਸਿੰਘ): ਭਾਜਪਾ ਦੇ ਲੋਕ ਸਭਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਔਰਤਾਂ ਕਿਸੇ ਵੀ ਸਿਆਸੀ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੀਆਂ ਹਨ ਕਿਉਂਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਪ੍ਰਾਪਤੀਆਂ ਨੂੰ ਆਪਣੇ ਘਰ ਤੋਂ ਸ਼ੁਰੂ ਕਰਕੇ ਹਰ ਘਰ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਅਦਾ ਕਰਦੀਆਂ ਹਨ। ਰਵਨੀਤ ਬਿੱਟੂ ਅੱਜ ਦੁੱਗਰੀ ਰੋਡ ਸਥਿਤ ਭਾਜਪਾ ਦਫ਼ਤਰ ਵਿੱਚ ਆਪਣੀ ਪਤਨੀ ਅਨੁਪਮਾ ਬਿੱਟੂ ਨਾਲ ਭਾਜਪਾ ਮਹਿਲਾ ਮੋਰਚਾ ਦੀ ਪਲੇਠੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਭਾਜਪਾ ਮਹਿਲਾ ਮੋਰਚਾ ਭਾਜਪਾ ਸੰਕਲਪ ਪੱਤਰ ਨੂੰ ਘਰ-ਘਰ ਪਹੁੰਚਾ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੁਫ਼ਨੇ ਨੂੰ ਪੂਰਾ ਕਰਨ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਔਰਤਾਂ ਨੂੰ ਪਾਰਟੀ ਵਿੱਚ ਪੂਰੀ ਪ੍ਰਤੀਨਿਧਤਾ ਦਿੱਤੀ ਜਾਂਦੀ ਹੈ ਅਤੇ ਪੰਜਾਬ ਵਿੱਚ ਵੀ ਭਾਜਪਾ ਨੇ ਤਿੰਨ ਮਹਿਲਾ ਉਮੀਦਵਾਰ ਮੈਦਾਨ ਵਿੱਚ ਉਤਾਰ ਕੇ ਔਰਤਾਂ ਨੂੰ ਨੁਮਾਇੰਦਗੀ ਦਿੱਤੀ ਹੈ। ਪ੍ਰਧਾਨ ਰਜਨੀਸ਼ ਧੀਮਾਨ ਨੇ ਕਿਹਾ ਕਿ ਭਾਜਪਾ ਨੇ ਪਿਛਲੇ 10 ਸਾਲਾਂ ’ਚ ਔਰਤਾਂ ਲਈ ਬਹੁਤ ਕੁਝ ਕੀਤਾ ਹੈ ਅਤੇ ਮਹਿਲਾ ਮੋਰਚਾ ਲੁਧਿਆਣਾ ਵਿੱਚ ਬਹੁਤ ਮਜ਼ਬੂਤ ​​ਜਥੇਬੰਦੀ ਹੈ। ਇਸ ਤੋਂ ਪਹਿਲਾਂ ਮੀਟਿੰਗ ਵਿੱਚ ਬਿੱਟੂ ਤੇ ਉਨ੍ਹਾਂ ਦੀ ਪਤਨੀ ਦਾ ਸਵਾਗਤ ਕਰਦਿਆਂ ਮਹਿਲਾ ਮੋਰਚਾ ਦੀ ਪ੍ਰਧਾਨ ਸ਼ੀਨੂੰ ਚੁੱਘ ਨੇ ਕਿਹਾ ਕਿ ਅੱਜ ਦੀ ਇਸ ਮੀਟਿੰਗ ਵਿੱਚ ਸਾਰੇ ਮੰਡਲ ਪ੍ਰਧਾਨ ਨੇ ਲੀਡਰਸ਼ਿਪ ਨੂੰ ਭਰੋਸਾ ਦਿੱਤਾ ਹੈ ਕਿ ਉਹ ਭਾਜਪਾ ਉਮੀਦਵਾਰ ਨੂੰ ਜਿਤਾ ਕੇ ਨਰਿੰਦਰ ਮੋਦੀ ਦੀ ਅਗਵਾਈ ਹੇਠ ਮੁੜ ਸਰਕਾਰ ਦਾ ਗਠਨ ਕਰਨਗੇ।

Advertisement

Advertisement
Advertisement