ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਾਜਵਾ ਵੱਲੋਂ ਕੈਂਸਰ ਜਾਂਚ ਕੈਂਪਾਂ ਦਾ ਲਾਹਾ ਲੈਣ ਦੀ ਅਪੀਲ

09:07 AM Nov 04, 2024 IST

 

Advertisement

ਪੱਤਰ ਪ੍ਰੇਰਕ
ਧਾਰੀਵਾਲ, 3 ਨਵੰਬਰ
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਲੋਕਾਂ ਨੂੰ ਕੈਂਸਰ ਜਾਂਚ ਕੈਂਪਾਂ ਦਾ ਲਾਹਾ ਲੈਣ ਦੀ ਅਪੀਲ ਕੀਤੀ। ਉਹ ਵਰਲਡ ਕੈਂਸਰ ਕੇਅਰ ਚੈਰੀਟੇਬਲ ਸੁਸਾਇਟੀ ਵੱਲੋਂ ਐਸਬੀਆਈ ਕਾਰਡ ਦੇ ਸਹਿਯੋਗ ਨਾਲ ਦੋਆਬਾ ਪਬਲਿਕ ਸਕੂਲ ਕੋਟ ਸੰਤੋਖ ਰਾਏ (ਧਾਰੀਵਾਲ) ਵਿਖੇ ਕੈਂਸਰ ਜਾਂਚ ਅਤੇ ਜਾਗਰੂਕਤਾ ਕੈਂਪ ਦੇ ਉਦਘਾਟਨ ਮੌਕੇ ਸੰਬੋਧਨ ਕਰ ਰਹੇ ਸਨ। ਇਹ ਕੈਂਪ ਸਕੂਲ ਦੇ ਚੇਅਰਮੈਨ ਬਰਿੰਦਰ ਸਿੰਘ ਛੋਟੇਪੁਰ ਦੇ ਪ੍ਰਬੰਧਾਂ ਹੇਠ ਲਗਾਇਆ ਗਿਆ ਸੀ। ਸ੍ਰੀ ਬਾਜਵਾ ਨੇ ਸੁਸਾਇਟੀ ਦੇ ਗਲੋਬਲ ਅੰਬੈਸਡਰ ਕੁਲਵੰਤ ਸਿੰਘ ਧਾਲੀਵਾਲ ਦਾ ਕੈਂਸਰ ਦੇ ਖਤਰਨਾਕ ਰੋਗ ਨੂੰ ਰੋਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਲਈ ਧੰਨਵਾਦ ਕੀਤਾ। ਕੈਂਪ ਦੌਰਾਨ 264 ਮਰੀਜ਼ਾਂ ਦੀ ਸਿਹਤ ਜਾਂਚ ਕੀਤੀ ਗਈ।

Advertisement
Advertisement