ਕੰਮ ਤੇ ਨਿੱਜੀ ਜ਼ਿੰਦਗੀ ਵਿਚਾਲੇ ਸੰਤੁਲਨ ਜ਼ਰੂਰੀ: ਖੁੱਡੀਆਂ
08:47 AM Oct 27, 2024 IST
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 26 ਅਕਤੂਬਰ
ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਆਪਣੇ ਅਧਿਕਾਰੀਆਂ ਦੀ ਕਾਰਜ-ਕੁਸ਼ਲਤਾ ਵਿੱਚ ਹੋਰ ਵਾਧਾ ਕਰਨ ਦੇ ਉਦੇਸ਼ ਨਾਲ ਚੰਡੀਗੜ੍ਹ ਦੇ ਸੈਕਟਰ-26 ਸਥਿਤ ਮਗਸੀਪਾ ’ਚ ਇੱਕ-ਰੋਜ਼ਾ ਤਣਾਅ ਪ੍ਰਬੰਧਨ ਸਿਖਲਾਈ ਪ੍ਰੋਗਰਾਮ ਕਰਵਾਇਆ। ਇਸ ਸਿਖਲਾਈ ਪ੍ਰੋਗਰਾਮ ਵਿੱਚ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਖੁੱਡੀਆਂ ਨੇ ਕਿਹਾ ਕਿ ਸਫ਼ਲ ਤੇ ਖੁਸ਼ਹਾਲ ਜੀਵਨ ਜਿਊਣ ਲਈ ਕੰਮ ਤੇ ਨਿੱਜੀ ਜ਼ਿੰਦਗੀ ਦਰਮਿਆਨ ਸੰਤੁਲਨ ਬਣਾਈ ਰੱਖਣਾ ਜ਼ਰੂਰੀ ਹੈ। ਉਨ੍ਹਾਂ ਨੇ ਭਾਗੀਦਾਰਾਂ ਨੂੰ ਆਪਣੀ ਮਾਨਸਿਕ ਸਿਹਤ ਨੂੰ ਬਿਹਤਰ ਬਣਾਉਣ ਲਈ ਆਪਣੇ ਸ਼ੌਕ, ਪਰਿਵਾਰ ਅਤੇ ਆਰਾਮ ਲਈ ਸਮਾਂ ਕੱਢਣ ਵਾਸਤੇ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਇੱਕ ਸਿਹਤਮੰਦ ਅਤੇ ਸੰਪੂਰਨ ਜੀਵਨ ਜਿਊਣ ਲਈ ਤਣਾਅ ਪ੍ਰਬੰਧਨ ਬਹੁਤ ਜ਼ਰੂਰੀ ਹੈ।
Advertisement
Advertisement
Advertisement