For the best experience, open
https://m.punjabitribuneonline.com
on your mobile browser.
Advertisement

ਬਲਬੀਰ ਸਿੱਧੂ ਵੱਲੋਂ ਕਾਂਗਰਸੀ ਉਮੀਦਵਾਰ ਦੇ ਹੱਕ ’ਚ ਪ੍ਰਚਾਰ

10:39 AM Nov 11, 2024 IST
ਬਲਬੀਰ ਸਿੱਧੂ ਵੱਲੋਂ ਕਾਂਗਰਸੀ ਉਮੀਦਵਾਰ ਦੇ ਹੱਕ ’ਚ ਪ੍ਰਚਾਰ
ਧਨੌਲਾ ਵਿੱਚ ਗੁਰਪ੍ਰੀਤ ਸਿੰਘ ਢਿੱਲੋਂ ਨੂੰ ਕਾਂਗਰਸ ਵਿੱਚ ਸ਼ਾਮਲ ਕਰਦੇ ਹੋਏ ਬਲਬੀਰ ਸਿੰਘ ਸਿੱਧੂ।
Advertisement

ਰਵਿੰਦਰ ਰਵੀ
ਬਰਨਾਲਾ/ਧਨੌਲਾ, 10 ਨਵੰਬਰ
ਸੂਬੇ ’ਚ ਕਾਂਗਰਸ ਦੀ ਸਰਕਾਰ ਵੇਲੇ ਫ਼ਸਲਾਂ ਦੀ ਖਰੀਦ ਦੇ ਪ੍ਰਬੰਧ ਕਈ ਮਹੀਨੇ ਪਹਿਲਾਂ ਕਰ ਲਏ ਜਾਂਦੇ ਸਨ ਅਤੇ ਕਿਸਾਨਾਂ ਨੂੰ ਮੰਡੀਆਂ ’ਚ ਰੁਲਣ ਨਹੀਂ ਦਿੱਤਾ ਜਾਂਦਾ ਸੀ। ਇਹ ਗੱਲਾਂ ਧਨੌਲਾ ਵਿੱਚ ਕਾਂਗਰਸ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਹੀਆਂ। ਉਹ ਅੱਜ ਕਾਂਗਰਸ ਦੇ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਦੇ ਹੱਕ ਪ੍ਰਚਾਰ ਕਰਨ ਲਈ ਕਾਂਗਰਸ ’ਚ ਸ਼ਾਮਲ ਹੋਏ ਗੁਰਪ੍ਰੀਤ ਸਿੰਘ ਢਿੱਲੋਂ ਵੱਲੋਂ ਰੱਖੇ ਇੱਕਠ ਨੂੰ ਸੰਬੋਧਨ ਕਰਨ ਲਈ ਪੁੱਜੇ ਸਨ। ਸ੍ਰੀ ਸਿੱਧੂ ਨੇ ਕਿਹਾ ਕਿ ਅੱਜ ਕਿਸਾਨ ਆਪਣੀ ਫ਼ਸਲ ਵੇਚਣ ਲਈ ਕਈ ਦਿਨਾਂ ਤੋਂ ਮੰਡੀਆਂ ’ਚ ਰੁਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵੇਲੇ ਕਿਸਾਨਾਂ ਦੀ ਫਸਲ ਖਰੀਦ ਸਬੰਧੀ ਕਈ ਮਹੀਨੇ ਪਹਿਲਾਂ ਢੁਕਵੇਂ ਪ੍ਰਬੰਧ ਕਰ ਲਏ ਜਾਂਦੇ ਸਨ। ਉਨ੍ਹਾਂ ਕਿਹਾ ਕਿ ‘ਆਪ’ ਦੀ ਸਰਕਾਰ ਤੋਂ ਸੂਬੇ ਦਾ ਹਰ ਵਰਗ ਦੁੱਖੀ ਹੈ­ ਮੁਲਾਜ਼ਮ ਸੜਕਾਂ ’ਤੇ ਆਪਣੀਆਂ ਮੰਗਾਂ ਲਈ ਮੁਜ਼ਾਹਰੇ ਕਰ ਰਹੇ ਹਨ ਅਤੇ ਮੰਡੀਟਾ ਪਿਛਲੇ ਇੱਕ ਮਹੀਨੇ ਤੋਂ ਮੰਡੀਆਂ ’ਚ ਰੁਲ ਰਹੇ ਹਨ। ਕਾਂਗਰਸ ਦੇ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਕਿਹਾ ਕਿ ਆਪ ਸਰਕਾਰ ਝੂਠ ਦੀ ਰਾਜਨੀਤੀ ਕਰਕੇ ਲੋਕਾਂ ਨੂੰ ਲਾਰੇ ਲਾ ਕੇ ਡੰਗ ਟਪਾ ਰਹੀ ਹੈ। ਇਸ ਮੌਕੇ ਵਲਾਈਤੀ ਪੁਰੀ­ ਸੁਰਿੰਦਰ ਸਿੰਘ ਠੁਣੀਆ, ਸੁਰਿੰਦਰ ਪਾਲ ਬਾਲਾ, ਕਰਨੈਲ ਸਿੰਘ ਬੁੱਟਰ, ਰਿੰਕੂ ਨੰਬਰਦਾਰ, ਨਜੀਰ ਮੁਹੰਮਦ, ਭੂਰਾ ਸਿੰਘ, ਸੁੱਖੀ ਕਲੇਰ, ਜਗਤਾਰ ਕਲੇਰ ਗਗਨ ਸਿੰਘ ਨੰਬਰਦਾਰ ਕਲੇਰ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਕਾਂਗਰਸ ਪਾਰਟੀ ਦੇ ਆਗੂ ਤੇ ਮਹਿਲਾਵਾਂ ਸਾਮਲ ਸਨ।

Advertisement

Advertisement
Advertisement
Author Image

sukhwinder singh

View all posts

Advertisement