ਬਲਬੀਰ ਸਿੱਧੂ ਵੱਲੋਂ ਕਾਂਗਰਸੀ ਉਮੀਦਵਾਰ ਦੇ ਹੱਕ ’ਚ ਪ੍ਰਚਾਰ
ਰਵਿੰਦਰ ਰਵੀ
ਬਰਨਾਲਾ/ਧਨੌਲਾ, 10 ਨਵੰਬਰ
ਸੂਬੇ ’ਚ ਕਾਂਗਰਸ ਦੀ ਸਰਕਾਰ ਵੇਲੇ ਫ਼ਸਲਾਂ ਦੀ ਖਰੀਦ ਦੇ ਪ੍ਰਬੰਧ ਕਈ ਮਹੀਨੇ ਪਹਿਲਾਂ ਕਰ ਲਏ ਜਾਂਦੇ ਸਨ ਅਤੇ ਕਿਸਾਨਾਂ ਨੂੰ ਮੰਡੀਆਂ ’ਚ ਰੁਲਣ ਨਹੀਂ ਦਿੱਤਾ ਜਾਂਦਾ ਸੀ। ਇਹ ਗੱਲਾਂ ਧਨੌਲਾ ਵਿੱਚ ਕਾਂਗਰਸ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਹੀਆਂ। ਉਹ ਅੱਜ ਕਾਂਗਰਸ ਦੇ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਦੇ ਹੱਕ ਪ੍ਰਚਾਰ ਕਰਨ ਲਈ ਕਾਂਗਰਸ ’ਚ ਸ਼ਾਮਲ ਹੋਏ ਗੁਰਪ੍ਰੀਤ ਸਿੰਘ ਢਿੱਲੋਂ ਵੱਲੋਂ ਰੱਖੇ ਇੱਕਠ ਨੂੰ ਸੰਬੋਧਨ ਕਰਨ ਲਈ ਪੁੱਜੇ ਸਨ। ਸ੍ਰੀ ਸਿੱਧੂ ਨੇ ਕਿਹਾ ਕਿ ਅੱਜ ਕਿਸਾਨ ਆਪਣੀ ਫ਼ਸਲ ਵੇਚਣ ਲਈ ਕਈ ਦਿਨਾਂ ਤੋਂ ਮੰਡੀਆਂ ’ਚ ਰੁਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵੇਲੇ ਕਿਸਾਨਾਂ ਦੀ ਫਸਲ ਖਰੀਦ ਸਬੰਧੀ ਕਈ ਮਹੀਨੇ ਪਹਿਲਾਂ ਢੁਕਵੇਂ ਪ੍ਰਬੰਧ ਕਰ ਲਏ ਜਾਂਦੇ ਸਨ। ਉਨ੍ਹਾਂ ਕਿਹਾ ਕਿ ‘ਆਪ’ ਦੀ ਸਰਕਾਰ ਤੋਂ ਸੂਬੇ ਦਾ ਹਰ ਵਰਗ ਦੁੱਖੀ ਹੈ ਮੁਲਾਜ਼ਮ ਸੜਕਾਂ ’ਤੇ ਆਪਣੀਆਂ ਮੰਗਾਂ ਲਈ ਮੁਜ਼ਾਹਰੇ ਕਰ ਰਹੇ ਹਨ ਅਤੇ ਮੰਡੀਟਾ ਪਿਛਲੇ ਇੱਕ ਮਹੀਨੇ ਤੋਂ ਮੰਡੀਆਂ ’ਚ ਰੁਲ ਰਹੇ ਹਨ। ਕਾਂਗਰਸ ਦੇ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਕਿਹਾ ਕਿ ਆਪ ਸਰਕਾਰ ਝੂਠ ਦੀ ਰਾਜਨੀਤੀ ਕਰਕੇ ਲੋਕਾਂ ਨੂੰ ਲਾਰੇ ਲਾ ਕੇ ਡੰਗ ਟਪਾ ਰਹੀ ਹੈ। ਇਸ ਮੌਕੇ ਵਲਾਈਤੀ ਪੁਰੀ ਸੁਰਿੰਦਰ ਸਿੰਘ ਠੁਣੀਆ, ਸੁਰਿੰਦਰ ਪਾਲ ਬਾਲਾ, ਕਰਨੈਲ ਸਿੰਘ ਬੁੱਟਰ, ਰਿੰਕੂ ਨੰਬਰਦਾਰ, ਨਜੀਰ ਮੁਹੰਮਦ, ਭੂਰਾ ਸਿੰਘ, ਸੁੱਖੀ ਕਲੇਰ, ਜਗਤਾਰ ਕਲੇਰ ਗਗਨ ਸਿੰਘ ਨੰਬਰਦਾਰ ਕਲੇਰ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਕਾਂਗਰਸ ਪਾਰਟੀ ਦੇ ਆਗੂ ਤੇ ਮਹਿਲਾਵਾਂ ਸਾਮਲ ਸਨ।