ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਲਬੀਰ ਸਿੱਧੂ ਵੱਲੋਂ ਚਾਰ ਥਾਵਾਂ ’ਤੇ ਮੁੜ ਚੋਣਾਂ ਕਰਵਾਉਣ ਦੀ ਮੰਗ

06:16 AM Oct 17, 2024 IST

ਖੇਤਰੀ ਪ੍ਰਤੀਨਿਧ
ਐਸਏਐਸ ਨਗਰ(ਮੁਹਾਲੀ), 16 ਅਕਤੂਬਰ
ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਦੇ ਚੋਣ ਕਮਿਸ਼ਨਰ ਤੋਂ ਮੰਗ ਕੀਤੀ ਹੈ ਕਿ ਮੁਹਾਲੀ ਬਲਾਕ ਦੇ ਪਿੰਡ ਬੜਮਾਜਰਾ ਕਲੋਨੀ, ਜੁਝਾਰ ਨਗਰ, ਰਾਏਪੁਰ ਤੇ ਬਲੌਂਗੀ ਕਲੋਨੀ ਵਿਚ ਪੰਚਾਇਤ ਚੋਣਾਂ ਲਈ ਮੁੜ ਤੋਂ ਵੋਟਾਂ ਪੁਆਈਆਂ ਜਾਣ। ਉਨ੍ਹਾਂ ਕਿਹਾ ਕਿ ਇਨ੍ਹਾਂ ਪਿੰਡਾਂ ਵਿਚ ਵੋਟਾਂ ਦੀ ਗਿਣਤੀ ਵਿਚ ਧਾਂਦਲੀ ਕਰ ਕੇ ਵਿਰੋਧੀ ਧਿਰ ਦੇ ਉਮੀਦਵਾਰਾਂ ਨੂੰ ਹਾਰਿਆ ਕਰਾਰ ਦਿੱਤਾ ਗਿਆ ਹੈ। ਉਨ੍ਹਾਂ ਅੱਜ ਇੱਥੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਦਫ਼ਤਰ ਵਿਚ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਪਿੰਡਾਂ ਦੇ ਸਰਪੰਚੀ ਦੇ ਉਮੀਦਵਾਰ ਅਤੇ ਉਨ੍ਹਾਂ ਦੇ ਸਮਰਥਕ ਵੀ ਹਾਜ਼ਰ ਸਨ। ਸ੍ਰੀ ਸਿੱਧੂ ਨੇ ਕਿਹਾ ਕਿ ਬੜਮਾਜਰਾ ਕਾਲੋਨੀ, ਜੁਝਾਰ ਨਗਰ ਅਤੇ ਰਾਏਪੁਰ ਵਿਚ ਤਾਂ ਵੋਟਾਂ ਦੀ ਗਿਣਤੀ ਕਰੇ ਤੋਂ ਬਿਨਾਂ ਹੀ ਸੱਤਾਧਾਰੀ ਪਾਰਟੀ ਦੇ ਉਮੀਦਵਾਰਾਂ ਨੂੰ ਜੇਤੂ ਕਰਾਰ ਦੇ ਦਿੱਤਾ ਗਿਆ।

Advertisement

Advertisement