ਬਲਬੀਰ ਸਿੰਘ ਢੰਡੋਵਾਲ ਨੇ ਅਹੁਦਾ ਸੰਭਾਲਿਆ
ਪੱਤਰ ਪ੍ਰੇਰਕ
ਸ਼ਾਹਕੋਟ, 8 ਨਵੰਬਰ
ਬਲਬੀਰ ਸਿੰਘ ਢੰਡੋਵਾਲ ਨੇ ਅੱਜ ਮਾਰਕੀਟ ਕਮੇਟੀ ਸ਼ਾਹਕੋਟ ਦਾ ਅਹੁਦਾ ਸੰਭਾਲ ਲਿਆ। ਇਸ ਮੌਕੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆ ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਸਰਬਪੱਖੀ ਵਿਕਾਸ ਲਈ ਯਤਨਸ਼ੀਲ ਹੈ। ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਕਿਹਾ ਕਿ ਲੋਕ ਸਭਾ ਚੋਣਾਂ ਸਮੇਂ ਉਨ੍ਹਾਂ ਨੇ ਲੋਕਾਂ ਨਾਲ ਜੋਂ ਵਾਅਦੇ ਕੀਤੇ ਸਨ ਉਨ੍ਹਾਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ। ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਨਵ-ਨਿਯੁਕਤ ਚੇਅਰਮੈਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਨ੍ਹਾਂ ਵੱਲੋਂ ਪਾਰਟੀ ਪ੍ਰਤੀ ਸੱਚੀ ਭਾਵਨਾ, ਲਗਨ ਤੇ ਇਮਾਨਦਾਰੀ ਨਾਲ ਕੀਤੇ ਕੰਮ ਦਾ ਤੋਹਫਾ ਮਿਲਿਆ ਹੈ। ਉਨ੍ਹਾਂ ਸਮੂੰਹ ਨੂੰ ਵਾਤਾਵਰਨ ਨੂੰ ਸੁੱਧ ਕਰਨ ਵਿਚ ਬਣਦੀ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਚੇਅਰਮੈਨ ਬਲਬੀਰ ਸਿੰਘ ਨੇ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ। ਇਸ ਮੌਕੇ ਮਾਰਕੀਟ ਕਮੇਟੀ ਮਹਤਿਪੁਰ ਦੇ ਚੇਅਰਮੈਨ ਬਲਕਾਰ ਸਿੰਘ ਚੱਠਾ,ਲੋਹੀਆਂ ਖਾਸ ਦੇ ਚੇਅਰਮੈਨ ਸਰਬਜੀਤ ਸਿੰਘ,ਆਪ ਦੇ ਹਲਕਾ ਸ਼ਾਹਕੋਟ ਦੇ ਇੰਚਾਰਜ ਰਤਨ ਸਿੰਘ ਕਾਕੜ ਕਲਾਂ, ਮਾਰਕੀਟ ਕਮੇਟੀ ਰਾਜਾਸਾਂਸੀ ਦੇ ਚੇਅਰਮੈਨ ਵਰੁਣ ਕੁਮਾਰ, ਬੂਟਾ ਸਿੰਘ ਕਲਸੀ, ਰਮੇਸ਼ ਹੰਸ, ਕੁਲਵੰਤ ਸਿੰਘ ਢੰਡੋਵਾਲ ਅਤੇ ਜਸਵੀਰ ਜਲਾਲਪੁਰੀ ਆਦਿ ਹਾਜ਼ਰ ਸਨ।