ਬਲਦੇਵ ਸਿੰਘ ਨੇ ਸਿਵਲ ਸਰਜਨ ਵਜੋਂ ਅਹੁਦਾ ਸੰਭਾਲਿਆ
10:59 AM Nov 29, 2024 IST
ਖੇਤਰੀ ਪ੍ਰਤੀਨਿਧ
ਬਰਨਾਲਾ, 28 ਨਵੰਬਰ
ਡਾ. ਬਲਦੇਵ ਸਿੰਘ ਨੇ ਸਿਵਲ ਹਸਪਤਾਲ ’ਚ ਸਿਵਲ ਸਰਜਨ ਬਰਨਾਲਾ ਵਜੋਂ ਅਹੁਦਾ ਸੰਭਾਲਿਆ। ਉਹ ਇਸ ਤੋਂ ਪਹਿਲਾਂ ਬਤੌਰ ਡਿਪਟੀ ਮੈਡੀਕਲ ਕਮਿਸ਼ਨਰ ਰੋਪੜ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ। ਉਨ੍ਹਾਂ ਹਸਪਤਾਲਾਂ ਅਤੇ ਸਿਹਤ ਕੇਂਦਰਾਂ ਵਿੱਚ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਕੀਮਾਂ ਅਤੇ ਸੇਵਾਵਾਂ ਦਾ ਲਾਭ ਜ਼ਿਲ੍ਹਾ ਵਾਸੀਆਂ ਤੱਕ ਪਹੁੰਚਾਉਣ ਲਈ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਆਪਣੀ ਡਿਊਟੀ ਸਮੇਂ ਸਿਰ ਤਨਦੇਹੀ ਨਾਲ ਨਿਭਾਉਣ ਲਈ ਕਿਹਾ।
Advertisement
Advertisement