ਕ੍ਰਿਕਟ ਟੂਰਨਾਮੈਂਟ ਵਿੱਚ ਬਲਿਆਲ ਦੀ ਟੀਮ ਜੇਤੂ
07:39 AM Dec 03, 2024 IST
ਭਵਾਨੀਗੜ੍ਹ:
Advertisement
ਯੂਥ ਕਲੱਬ ਲੱਖੇਵਾਲ ਵੱਲੋਂ ਮਨਦੀਪ ਸਿੰਘ ਦੀ ਸਰਪ੍ਰਸਤੀ ਅਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਚਾਰ ਰੋਜ਼ਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ। ਟੂਰਨਾਮੈਂਟ ਵਿੱਚ 36 ਟੀਮਾਂ ਨੇ ਭਾਗ ਲਿਆ। ਚਾਰ ਦਿਨਾਂ ਦੇ ਮੁਕਾਬਲਿਆਂ ਮਗਰੋਂ ਪਿੰਡ ਬਲਿਆਲ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕਰਕੇ 51 ਹਜ਼ਾਰ ਰੁਪਏ ਦਾ ਇਨਾਮ ਜਿੱਤਿਆ ਅਤੇ ਭੱਟੀਵਾਲ ਕਲਾਂ ਦੀ ਟੀਮ ਨੇ ਦੂਜਾ ਸਥਾਨ ਹਾਸਲ ਕਰਕੇ 31 ਹਜ਼ਾਰ ਰੁਪਏ ਦਾ ਇਨਾਮ ਜਿੱਤਿਆ। ਟੂਰਨਾਮੈਂਟ ਦੌਰਾਨ ਸੀਬੂ ਸਹਿਰਾ ਨੇ ਵਧੀਆ ਪ੍ਰਦਰਸ਼ਨ ਕਰਕੇ ਮੈਨ ਆਫ ਦਾ ਟੂਰਨਾਮੈਟ ਦਾ ਖਿਤਾਬ ਹਾਸਲ ਕਰਕੇ ਮੋਟਰਸਾਈਕਲ ਜਿੱਤਿਆ। ਮੁੱਖ ਮਹਿਮਾਨ ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਜੇਤੂਆਂ ਨੂੰ ਇਨਾਮ ਵੰਡਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਗੁਰਪ੍ਰੀਤ ਸਿੰਘ ਫੱਗੂਵਾਲਾ ਪ੍ਰਧਾਨ ਟਰੱਕ ਯੂਨੀਅਨ, ਗੁਰਪ੍ਰੀਤ ਸਿੰਘ ਨਦਾਮਪੁਰ ਅਤੇ ਜਤਿੰਦਰ ਸਿੰਘ ਵਿੱਕੀ ਬਾਜਵਾ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement