ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਲਜੀਤ ਕੌਰ ਵੱਲੋਂ ਆਂਗਨਵਾੜੀ ਯੂਨੀਅਨਾਂ ਦੀਆਂ ਮੰਗਾਂ ਮੰਨਣ ਦਾ ਭਰੋਸਾ

08:19 AM Aug 06, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 5 ਅਗਸਤ
ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਇਸ ਮੌਕੇ ਡਾ. ਬਲਜੀਤ ਕੌਰ ਨੇ ਆਂਗਨਵਾੜੀ ਵਰਕਰਾਂ ਦੀਆਂ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਸੁਣਿਆ। ਯੂਨੀਅਨਾਂ ਦੀਆਂ ਮੁੱਖ ਮੰਗਾਂ ਵਿੱਚ ਆਂਗਨਵਾੜੀ ਵਰਕਰਾਂ ਨੂੰ ਪ੍ਰੀ-ਨਰਸਰੀ ਟੀਚਰ ਦਾ ਦਰਜਾ ਦੇਣ ਸਣੇ ਸਾਲ 2017 ਵਿੱਚ 3 ਤੋਂ 6 ਸਾਲ ਦੀ ਉਮਰ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਤਬਦੀਲ ਕੀਤੇ ਬੱਚੇ ਵਾਪਸ ਆਂਗਨਵਾੜੀ ਸੈਂਟਰਾਂ ਵਿੱਚ ਭੇਜਣਾ ਅਹਿਮ ਸਨ। ਕੈਬਨਿਟ ਮੰਤਰੀ ਨੇ ਆਂਗਨਵਾੜੀ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਉਹ ਉਨ੍ਹਾਂ ਦੀ ਹਰ ਜਾਇਜ਼ ਮੰਗ ਪੂਰੀ ਕਰਨ ਲਈ ਸੰਭਵ ਯਤਨ ਕਰਨਗੇ। ਮੰਤਰੀ ਨੇ ਜ਼ਿਲ੍ਹਾ ਪੱਧਰ ’ਤੇ ਕਮੇਟੀਆਂ ਬਣਾਉਣ ਸਬੰਧੀ ਨਿਰਦੇਸ਼ ਦਿੱਤੇ।

Advertisement

Advertisement