ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਲਜੀਤ ਕੌਰ ਨੇ ਆਂਗਣਵਾੜੀ ਵਰਕਰਾਂ ਦੀਆਂ ਸਮੱਸਿਆਵਾਂ ਸੁਣੀਆਂ

08:45 AM Jul 09, 2024 IST
ਵੱਖ-ਵੱਖ ਆਂਗਣਵਾੜੀ ਯੂਨੀਅਨਾਂ ਨਾਲ ਗੱਲਬਾਤ ਕਰਦੇ ਹੋਏ ਡਾ. ਬਲਜੀਤ ਕੌਰ।

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 8 ਜੁਲਾਈ
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਅਤੇ ਸਰਬ ਆਂਗਣਵਾੜੀ ਵਰਕਰਜ਼ ਐਂਡ ਹੈਲਪਰਜ਼ ਯੂਨੀਅਨ ਪੰਜਾਬ ਨਾਲ ਚੰਡੀਗੜ੍ਹ ਵਿੱਚ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਆਂਗਣਵਾੜੀ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਇਨ੍ਹਾਂ ਦੇ ਹੱਲ ਦਾ ਭਰੋਸਾ ਦਿੱਤਾ।
ਮੀਟਿੰਗ ਵਿੱਚ ਯੂਨੀਅਨ ਨੇ ਆਂਗਣਵਾੜੀ ਵਰਕਰ ਨੂੰ ਗ੍ਰੇਡ 3 ਅਤੇ ਹੈਲਪਰ ਨੂੰ ਗ੍ਰੇਡ 4 ਦਾ ਦਰਜਾ ਦੇਣ, 6 ਸਾਲ ਤੱਕ ਦੇ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ ’ਚ ਰੱਖਣ, ਵਰਕਰ ਨੂੰ ਪ੍ਰੀ-ਨਰਸਰੀ ਟੀਚਰ ਦਾ ਦਰਜਾ ਦੇਣ, ਹੈਲਪਰ ਨੂੰ ਸੇਵਾਮੁਕਤੀ ’ਤੇ ਗਰੈਚੁਟੀ ਦੇਣ, ਅਸਾਮੀਆਂ ਭਰਨ ਅਤੇ ਮਾਣਭੱਤਾ ਦੁੱਗਣਾ ਕਰਨ ਸਬੰਧੀ ਮੰਗਾਂ ਰੱਖੀਆਂ। ਕੈਬਨਿਟ ਮੰਤਰੀ ਨੇ ਯੂਨੀਅਨ ਆਗੂਆਂ ਦੀਆਂ ਮੰਗਾਂ ਸੁਣਦਿਆਂ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ਜਲਦੀ ਹੀ ਪੂਰੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਯੂਨੀਅਨ ਦੇ ਮਸਲਿਆਂ ਦੇ ਹੱਲ ਲਈ ਵੱਖ-ਵੱਖ ਵਿਭਾਗਾਂ ਨਾਲ 5 ਅਗਸਤ ਨੂੰ ਮੀਟਿੰਗ ਸੱਦ ਲਈ ਹੈ।

Advertisement

Advertisement