ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਲਜੀਤ ਕੌਰ ਨੇ ਜ਼ਖ਼ਮੀ ਕਿਸਾਨਾਂ ਦੀ ਸਾਰ ਲਈ

07:19 AM Feb 23, 2024 IST

ਪਾਤੜਾਂ (ਗੁਰਨਾਮ ਸਿੰਘ ਚੌਹਾਨ): ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪਾਤੜਾਂ ਹਸਪਤਾਲ ਵਿਚ ਜ਼ਖ਼ਮੀ ਕਿਸਾਨਾਂ ਦਾ ਹਾਲ ਚਾਲ ਜਾਣਿਆ ਅਤੇ ਜ਼ਖ਼ਮੀਆਂ ਨੂੰ ਮਿਲ ਰਹੀਆਂ ਮੈਡੀਕਲ ਸੇਵਾਵਾਂ ਦਾ ਜਾਇਜ਼ਾ ਲਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ਖ਼ਮੀ ਕਿਸਾਨਾਂ ਨੂੰ ਹਰ ਤਰ੍ਹਾਂ ਦੀ ਮੈਡੀਕਲ ਸਹੂਲਤ ਦੇਣ ਲਈ ਪਹਿਲਾਂ ਹੀ ਹਦਾਇਤਾਂ ਦਿੱਤੀਆਂ ਹੋਈਆਂ ਹਨ ਤੇ ਹੁਣ ਢਾਬੀ ਗੁੱਜਰਾਂ ਬਾਰਡਰ ’ਤੇ ਜ਼ਖ਼ਮੀ ਹੋਏ ਕਿਸਾਨਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਸਿਹਤ ਅਮਲੇ ਦੀ ਤਾਇਨਾਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਹੈ ਕਿ ਪੰਜਾਬ ਸਰਕਾਰ ਜ਼ਖ਼ਮੀ ਕਿਸਾਨਾਂ ਨੂੰ ਹਰ ਤਰ੍ਹਾਂ ਦੀ ਮੈਡੀਕਲ ਸਹੂਲਤ ਪ੍ਰਦਾਨ ਕਰ ਰਹੀ ਹੈ ਤੇ ਕਿਸੇ ਨੂੰ ਵੀ ਇਲਾਜ ਪੱਖੋਂ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਪਾਤੜਾਂ ਹਸਪਤਾਲ ਵਿੱਚ ਦਾਖਲ ਮਰੀਜ਼ਾਂ ਦੀ ਹਾਲਤ ਸਥਿਰ ਹੈ। ਉਨ੍ਹਾਂ ਜ਼ਖ਼ਮੀਆਂ ਦੀ ਜਲਦੀ ਸਿਹਤਯਾਬੀ ਦੀ ਕਾਮਨਾ ਕਰਦਿਆਂ ਕਿਹਾ ਕਿ ਸਿਹਤ ਅਮਲੇ ਵੱਲੋਂ ਇਲਾਜ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

Advertisement

Advertisement