ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਲਕਾਰ ਸਿੰਘ ਡਕੌਂਦਾ ਦੀ ਬਰਸੀ ਅੱਜ

09:07 AM Jul 13, 2024 IST

ਪੱਤਰ ਪ੍ਰੇਰਕ
ਪਟਿਆਲਾ, 12 ਜੁਲਾਈ
ਖੇਤੀ ਸੁਧਾਰ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰਨ ਵਾਲੀਆਂ ਕਿਸਾਨ ਜਥੇਬੰਦੀਆਂ ਵਿੱਚ ਮੋਹਰੀ ਸਫ਼ਾ ਵਿੱਚ ਰਹੀ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਬਾਨੀ ਆਗੂ ਮਰਹੂਮ ਬਲਕਾਰ ਸਿੰਘ ਡਕੌਂਦਾ ਦੀ 14ਵੀਂ ਬਰਸੀ ਭਲਕੇ ਜਥੇਬੰਦੀ ਦੇ ਜ਼ਿਲ੍ਹਾ ਹੈੱਡ ਕੁਆਰਟਰਾਂ ਵਿਚ ਮਨਾਈ ਜਾ ਰਹੀ ਹੈ। ਇਸ ਸਬੰਧੀ ਬਰਸੀ ਸਮਾਗਮ ਪਟਿਆਲਾ ਦੀ ਸਰਹਿੰਦ ਰੋਡ ਵਾਲੀ ਅਨਾਜ ਮੰਡੀ ਵਿੱਚ ਸ਼ਨਿਚਰਵਾਰ ਨੂੰ ਕਰਵਾਇਆ ਜਾ ਰਿਹਾ ਹੈ। ਕਿਸਾਨ-ਜਥੇਬੰਦੀਆਂ ’ਚ ਏਕਤਾ ਸਥਾਪਤ ਕਰਨ ਲਈ ਪਹਿਲਕਦਮੀ ਕਰਨ ਵਾਲੇ ਬਲਕਾਰ ਸਿੰਘ ਡਕੌਂਦਾ ਦ੍ਰਿੜ੍ਹ ਇਰਾਦੇ ਵਾਲੇ ਕਿਸਾਨ ਆਗੂ ਸਨ। ਉਨ੍ਹਾਂ ਨੇ 2007 ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ (ਪੰਜਾਬ) ਬਣਾਈ ਸੀ। ਜਿਸ ਦਾ ਨਾਮ ਬਲਕਾਰ ਸਿੰਘ ਡਕੌਂਦਾ ਦੀ ਮੌਤ ਤੋਂ ਬਾਅਦ ਏਕਤਾ ਡਕੌਂਦਾ ਪੈ ਗਿਆ।

Advertisement

Advertisement
Advertisement