ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਾਬੀ ਯੂਨੀਵਰਸਿਟੀ ਵਿੱਚ ‘ਬਲਰਾਜ ਸਾਹਨੀ ਯਾਦਗਾਰੀ ਭਾਸ਼ਣ’ ਲੜੀ ਸ਼ੁਰੂ

07:13 AM Apr 17, 2024 IST
ਮਹਿਮਾਨਾਂ ਦਾ ਸਨਮਾਨ ਕਰਦੇ ਹੋਏ ਵਾਈਸ ਚਾਂਸਲਰ ਪ੍ਰੋ. ਅਰਵਿੰਦ। -ਫੋਟੋ: ਭੰਗੂ

ਖੇਤਰੀ ਪ੍ਰਤੀਨਿਧ
ਪਟਿਆਲਾ, 16 ਅਪਰੈਲ
ਪੰਜਾਬੀ ਯੂਨੀਵਰਸਿਟੀ ਦੇ ਅੰਗੇਰਜ਼ੀ ਵਿਭਾਗ ਵੱਲੋਂ ‘ਬਲਰਾਜ ਸਾਹਨੀ ਯਾਦਗਾਰੀ ਭਾਸ਼ਣ’ ਲੜੀ ਆਰੰਭ ਕੀਤੀ ਗਈ ਹੈ ਜਿਸ ਦੇ ਪਲੇਠੇ ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਕਿਹਾ ਕਿ ਗਿਆਨ ਵਿਗਿਆਨ ਦੇ ਵੱਖ-ਵੱਖ ਖੇਤਰਾਂ ਵਿੱਚ ਵਰਤੋਂ ਕੀਤੇ ਜਾਣ ਨਾਲ ਹੀ ਭਾਸ਼ਾ ਦਾ ਵਿਕਾਸ ਹੁੰਦਾ ਹੈ। ਆਪਣੀ ਮਾਂ ਬੋਲੀ ਵਿਕਸਤ ਨਾ ਹੋਈ ਹੋਣ ਦਾ ਬਹਾਨਾ ਛੱਡਣਾ ਚਾਹੀਦਾ ਹੈ ਅਤੇ ਗਿਆਨ ਵਿਗਿਆਨ ਦੇ ਵੱਖ-ਵੱਖ ਖੇਤਰਾਂ ਵਿੱਚ ਇਸ ਦੀ ਵੱਧ ਤੋਂ ਵੱਧ ਵਰਤੋਂ ਕਰਨੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਉਘੇ ਫਿਲਮੀ ਕਾਲਾਕਾਰ ਅਤੇ ਸਾਹਿਤਕਾਰ ਬਲਰਾਜ ਸਾਹਨੀ ਨੇ ਆਪਣੀ ਮਾਤ ਭਾਸ਼ਾ ਵੱਲ ਮੋੜਾ ਕੱਟ ਕੇ ਉਚਕੋਟੀ ਦਾ ਸਾਹਿਤ ਲਿਖਿਆ ਜਿਸ ਦੀ ਅੱਜ ਵੀ ਬਹੁਤ ਪ੍ਰਸੰਗਿਕਤਾ ਹੈ। ਬਲਰਾਜ ਸਾਹਨੀ ਦੀ ਰਾਬਿੰਦਰ ਨਾਥ ਟੈਗੋਰ ਨਾਲ ਹੋਈ ਮੁਲਾਕਾਤ ਜ਼ਿਕਰ ਕਰਦਿਆਂ, ਉਨ੍ਹਾਂ ਕਿਹਾ ਕਿ ਰਾਬਿੰਦਰ ਨਾਥ ਟੈਗੋਰ ਦੀ ਪ੍ਰੇਰਣਾ ਸਦਕਾ ਹੀ ਬਲਰਾਜ ਸਾਹਨੀ ਨੇ ਪੰਜਾਬੀ ਵਿੱਚ ਲਿਖਣਾ ਸ਼ੁਰੂ ਕੀਤਾ ਸੀ। ਬਲਰਾਜ ਸਾਹਨੀ ਨੇ ਵੀ ਇਸ ਮੁੁਲਾਕਾਤ ਦੌਰਾਨ ਰਾਬਿੰਦਰ ਨਾਲ ਟੈਗੋਰ ਨੂੰ ਪੰਜਾਬੀ ਭਾਸ਼ਾ ਦੇ ਘੱਟ ਵਿਕਸਤ ਹੋਣ ਦਾ ਤਰਕ ਦਿੱਤਾ ਸੀ ਪਰ ਰਾਬਿੰਦਰ ਨਾਲ ਟੈਗੋਰ ਵੱਲੋਂ ਆਪਣੀ ਗੱਲ ਠੋਸ ਤਰੀਕੇ ਨਾਲ ਰੱਖਣ ਕਰਕੇ ਬਲਰਾਜ ਸਾਹਨੀ ਨੇ ਮਾਤ ਭਾਸ਼ਾ ਵੱਲ ਮੋੜਾ ਕੱਟਿਆ ਅਤੇ ਵਧੀਆ ਸਾਹਿਤ ਦੀ ਸਿਰਜਣਾ ਕੀਤਾ।
ਇਸ ਦੌਰਾਨ ਪਹਿਲਾ ਭਾਸ਼ਣ ਦਿੰਦਿਆਂ, ਮਦਨ ਗੋਪਾਲ ਸਿੰਘ ਨੇ ਪੰਜਾਬੀਅਤ ਤੋਂ ਲੈ ਕੇ ਸਿਨੇਮਾ ਦੇ ਪੱਖਾਂ ਬਾਰੇ ਆਪਣੀਆਂ ਅਹਿਮ ਧਾਰਨਾਵਾਂ ਸਾਂਝੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਬਲਰਾਜ ਸਾਹਨੀ ਆਪਣੇ ਅੰਤਲੇ ਸਾਹ ਤੱਕ ਪੰਜਾਬੀਅਤ ਨਾਲ ਪ੍ਰਣਾਏ ਰਹੇ ਪਰ ਇਸ ਦੇ ਨਾਲ ਨਾਲ ਸਾਨੂੰ ਉਨ੍ਹਾਂ ਕਾਰਨਾਂ ਨੂੰ ਸਮਝਣ ਦੀ ਵੀ ਲੋੜ ਹੈ, ਜੋ ਉਨ੍ਹਾਂ ਦੇ ਪੰਜਾਬ ਤੋਂ ਬਾਹਰ ਜਾਣ ਦਾ ਕਾਰਨ ਬਣੇ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਸ਼ਖ਼ਸੀਅਤ ਉੱਤੇ ਬਲਰਾਜ ਸਾਹਨੀ ਦਾ ਬਹੁਤ ਗਹਿਰਾ ਪ੍ਰਭਾਵ ਹੈ।

Advertisement

Advertisement
Advertisement