ਬਲਵੀਰ ਸਿੰਘ ਇਕਾਈ ਪ੍ਰਧਾਨ ਚੁਣੇ
05:33 PM Jun 23, 2023 IST
ਧੂਰੀ: ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਪਿੰਡ ਜਹਾਂਗੀਰ ਦੀ ਚੋਣ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ ਦੀ ਅਗਵਾਈ ਹੇਠ ਹੋਈ। ਇਸ ਵਿੱਚ ਬਲਵੀਰ ਸਿੰਘ ਇਕਾਈ ਪ੍ਰਧਾਨ, ਦਰਸ਼ਨ ਸਿੰਘ ਸੀਨੀਅਰ ਮੀਤ ਪ੍ਰਧਾਨ, ਬਲਵਿੰਦਰ ਸਿੰਘ ਮੀਤ ਪ੍ਰਧਾਨ, ਪਿਆਰਾ ਸਿੰਘ ਜਰਨਲ ਸਕੱਤਰ, ਗੁਰਦੀਪ ਸਿੰਘ ਖਜ਼ਾਨਚੀ, ਗੁਰਵਿੰਦਰ ਸਿੰਘ ਪ੍ਰੈੱਸ ਸਕੱਤਰ ਤੇ ਮਹਿੰਦਰ ਸਿੰਘ ਸਲਾਹਕਾਰ ਚੁਣੇ ਗਏ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਲੱਖਾ ਸਿੰਘ ਬਾਲੀਆ, ਜ਼ਿਲ੍ਹਾ ਮੀਤ ਪ੍ਰਧਾਨ ਨਾਜਮ ਸਿੰਘ, ਬਲਾਕ ਪ੍ਰਧਾਨ ਧੂਰੀ ਸ਼ਮਸ਼ੇਰ ਸਿੰਘ, ਜ਼ਿਲ੍ਹਾ ਕਮੇਟੀ ਮੈਂਬਰ ਬੁੱਧ ਸਿੰਘ ਭਵਾਨੀਗੜ੍ਹ ਹਾਜ਼ਰ ਸਨ। ਨਵੀਂ ਚੁਣੀ ਕਮੇਟੀ ਦਾ ਆਗੂਆਂ ਵੱਲੋਂ ਸਨਮਾਨ ਕੀਤਾ ਗਿਆ। -ਖੇਤਰੀ ਪ੍ਰਤੀਨਿਧ
Advertisement
Advertisement