ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਲਵੰਤ ਕਪੂਰ ਹਾਕੀ ਕੱਪ: ਚੰਡੀਗੜ੍ਹ ਤੇ ਸੋਨੀਪਤ ਦੀਆਂ ਟੀਮਾਂ ਸੈਮੀਫਾਈਨਲ ’ਚ

07:21 AM Nov 25, 2023 IST
ਜਲੰਧਰ ’ਚ ਹਾਕੀ ਮੁਕਾਬਲੇ ਦੌਰਾਨ ਭਿੜਦੇ ਹੋਏ ਖਿਡਾਰੀ। -ਫੋਟੋ: ਮਲਕੀਅਤ ਸਿੰਘ

ਨਿੱਜੀ ਪੱਤਰ ਪ੍ਰੇਰਕ
ਜਲੰਧਰ, 24 ਨਵੰਬਰ
ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਜਲੰਧਰ ਵਿੱਚ ਚੱਲ ਰਹੇ 17ਵੇਂ ਆਲ ਇੰਡੀਆ ਬਲਵੰਤ ਸਿੰਘ ਕਪੂਰ ਹਾਕੀ ਟੂਰਨਾਮੈਂਟ ਵਿੱਚ ਚੰਡੀਗੜ੍ਹ ਤੇ ਸੋਨੀਪਤ ਦੀਆਂ ਟੀਮਾਂ ਸੈਮੀਫਾਈਨਲ ਵਿੱਚ ਪਹੁੰਚ ਗਈਆਂ ਹਨ। ਜਾਣਕਾਰੀ ਅਨੁਸਾਰ 25 ਨਵੰਬਰ ਨੂੰ ਪਹਿਲੇ ਸੈਮੀਫਾਈਨਲ ’ਚ ਸਰਕਾਰੀ ਮਾਡਲ ਸਕੂਲ ਜਲੰਧਰ ਦਾ ਮੁਕਾਬਲਾ ਸਟੇਟ ਸਪੋਰਟਸ ਹੋਸਟਲ ਲਖਨਊ ਨਾਲ ਅਤੇ ਦੂਜੇ ਸੈਮੀਫਾਇਨਲ ਵਿੱਚ ਸਰਕਾਰੀ ਮਾਡਲ ਸਕੂਲ ਸੈਕਟਰ 37 ਚੰਡੀਗੜ੍ਹ ਦਾ ਮੁਕਾਬਲਾ ਸੋਫੀਆ ਕਾਨਵੈਂਟ ਸਕੂਲ ਸੋਨੀਪਤ ਨਾਲ ਹੋਵੇਗਾ। ਅੱਜ ਖੇਡੇ ਗਏ ਕੁਆਰਟਰ ਫਾਈਨਲ ਮੁਕਾਬਲਿਆਂ ਵਿੱਚ ਸਰਕਾਰੀ ਮਾਡਲ ਸਕੂਲ ਸੈਕਟਰ-37 ਚੰਡੀਗੜ੍ਹ ਨੇ ਡਿਵਾਇਨ ਪਬਲਿਕ ਸਕੂਲ ਸ਼ਾਹਬਾਦ ਮਾਰਕੰਡਾ ਨੂੰ ਸਖਤ ਮੁਕਾਬਲੇ ਮਗਰੋਂ 3-2 ਦੇ ਫਰਕ ਨਾਲ ਹਰਾਇਆ, ਜਦੋਂਕਿ ਆਖਰੀ ਕੁਆਰਟਰ ਫਾਈਨਲ ਵਿੱਚ ਸੋਫੀਆ ਕਾਨਵੈਂਟ ਸਕੂਲ ਸੋਨੀਪਤ ਨੇ ਸਰਕਾਰੀ ਸਕੂਲ ਕੁਰਾਲੀ ਨੂੰ ਪੈਨਲਟੀ ਸ਼ੂਟ-ਆਊਟ ਰਾਹੀਂ 4-3 ਦੇ ਫਰਕ ਨਾਲ ਹਰਾਇਆ। ਨਿਰਧਾਰਤ ਸਮੇਂ ਤੱਕ ਦੋਵੇਂ ਟੀਮਾਂ 1-1 ਦੀ ਬਰਾਬਰੀ ’ਤੇ ਸਨ।
ਮੈਚਾਂ ਦੇ ਮੁੱਖ ਮਹਿਮਾਨ ਓਲੰਪੀਅਨ ਦਵਿੰਦਰ ਸਿੰਘ ਗਰਚਾ, ਮਿਲਿੰਦ ਬੁਖੇ ਜ਼ੋਨਲ ਮੈਨੇਜਰ ਪੰਜਾਬ ਐਂਡ ਸਿੰਧ ਬੈਂਕ ਅਤੇ ਰਾਜਬੀਰ ਕੌਰ ਅਰਜੁਨ ਐਵਾਰਡੀ ਨੇ ਟੀਮਾਂ ਨਾਲ ਜਾਣ ਪਛਾਣ ਕੀਤੀ। ਇਸ ਮੌਕੇ ਓਲੰਪੀਅਨ ਗੁਰਮੇਲ ਸਿੰਘ, ਸੰਜੈ ਕੁਮਾਰ ਬੀਰ, ਭੁਪਿੰਦਰ ਸਿੰਘ, ਸਤੀਸ਼ ਚੋਪੜਾ, ਅਸ਼ੋਕ ਕੁਮਾਰ, ਸ਼ਿਵ ਜਗਦੇਵ ਸਾਬਕਾ ਕੌਮੀ ਕੋਚ ਅਮਰੀਕਾ, ਪਰਮਿੰਦਰ ਕੌਰ, ਨਵਜੀਤ ਕੌਰ, ਤੇਜਾ ਸਿੰਘ, ਜਗਦੀਪ ਗਿੱਲ, ਰਜਿੰਦਰ ਸਿੰਘ, ਪਰਮਜੀਤ ਸਿੰਘ ਆਦਿ ਹਾਜ਼ਰ ਸਨ।

Advertisement

Advertisement