ਬਲਵਿੰਦਰ ਕੌਰ ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਨਿਯੁਕਤ
07:18 AM Mar 15, 2024 IST
ਮਨੋਜ ਸ਼ਰਮਾ
ਬਠਿੰਡਾ, 14 ਮਾਰਚ
ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਵੱਲੋਂ ਇਸਤਰੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਨਵੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਬਠਿੰਡਾ ਵਿਚ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਦੇ ਦਫ਼ਤਰ ਵਿੱਚ ਮੀਟਿੰਗ ਕਰਕੇ ਉਨ੍ਹਾਂ ਬਲਵਿੰਦਰ ਕੌਰ ਨੂੰ ਇਸਤਰੀ ਅਕਾਲੀ ਦਲ ਬਠਿੰਡਾ ਸ਼ਹਿਰ ਦੀ ਪ੍ਰਧਾਨ ਨਿਯੁਕਤ ਕੀਤਾ। ਹਰਗੋਬਿੰਦ ਕੌਰ ਨੇ ਕਿਹਾ ਕਿ ਬੀਬੀਆਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਤੇ ਵੱਡੀ ਗਿਣਤੀ ਵਿੱਚ ਬੀਬੀਆਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਹੀਆਂ ਹਨ। ਬਲਵਿੰਦਰ ਕੌਰ ਨੇ ਇਸ ਮੌਕੇ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਲਈ ਪੂਰੀ ਇਮਾਨਦਾਰੀ ਅਤੇ ਜ਼ੁੰਮੇਵਾਰੀ ਨਾਲ ਮਿਹਨਤ ਕਰਨਗੇ। ਇਸ ਮੌਕੇ ਹਲਕਾ ਬਠਿੰਡਾ ਦੇ ਇੰਚਾਰਜ ਇਕਬਾਲ ਸਿੰਘ ਬੱਬਲੀ ਢਿੱਲੋਂ, ਇਸਤਰੀ ਅਕਾਲੀ ਦਲ ਜ਼ਿਲਾ ਬਠਿੰਡਾ ਦੀ ਦਿਹਾਤੀ ਪ੍ਰਧਾਨ ਚਰਨਜੀਤ ਕੌਰ, ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜੋਗਿੰਦਰ ਕੌਰ ਅਤੇ ਹੋਰ ਮੌਜੂਦ ਸਨ।
Advertisement
Advertisement