For the best experience, open
https://m.punjabitribuneonline.com
on your mobile browser.
Advertisement

ਬਲਵਿੰਦਰ ਕੌਰ ਨੇ ਖਜ਼ਾਨਾ ਅਫ਼ਸਰ ਵਜੋਂ ਅਹੁਦਾ ਸੰਭਾਲਿਆ

07:07 AM Mar 08, 2024 IST
ਬਲਵਿੰਦਰ ਕੌਰ ਨੇ ਖਜ਼ਾਨਾ ਅਫ਼ਸਰ ਵਜੋਂ ਅਹੁਦਾ ਸੰਭਾਲਿਆ
ਬਰਨਾਲਾ ਵਿੱਚ ਬਲਵਿੰਦਰ ਕੌਰ ਅਹੁਦਾ ਸੰਭਾਲਦੇ ਹੋਏ।
Advertisement

ਬਰਨਾਲਾ: ਅੱਜ ਬਲਵਿੰਦਰ ਕੌਰ ਨੇ ਜ਼ਿਲ੍ਹਾ ਖਜ਼ਾਨਾ ਅਫ਼ਸਰ ਬਰਨਾਲਾ ਵਜੋਂ ਅਹੁਦਾ ਸੰਭਾਲਿਆ। ਇਸ ਤੋਂ ਪਹਿਲਾਂ ਸ੍ਰੀਮਤੀ ਬਲਵਿੰਦਰ ਕੌਰ ਜ਼ਿਲ੍ਹਾ ਖਜ਼ਾਨਾ ਅਫ਼ਸਰ ਸੰਗਰੂਰ ਵਜੋਂ ਆਪਣੀ ਸੇਵਾਵਾਂ ਨਿਭਾ ਰਹੇ ਸਨ। ਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਦੇ ਚੋਣ ਕਮਿਸ਼ਨ ਵੱਲੋਂ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਇਹਨਾਂ ਦੀ ਬਦਲੀ ਜ਼ਿਲ੍ਹਾ ਬਰਨਾਲਾ ਵਿੱਚ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਖਜ਼ਾਨਾ ਦਫ਼ਤਰ ਨਾਲ ਸਬੰਧਤ ਕੰਮਾਂ ਵਿੱਚ ਕਿਸੇ ਨੂੰ ਵੀ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਸਮੂਹ ਸਟਾਫ ਨੂੰ ਵੀ ਹਦਾਇਤਾਂ ਦਿੱਤੀਆਂ ਕਿ ਉਹ ਆਪਣਾ ਕੰਮ ਤਨਦੇਹੀ ਅਤੇ ਇਮਾਨਦਾਰੀ ਨਾਲ ਕਰਨ ਤਾਂ ਜੋ ਖਜ਼ਾਨਾ ਦਫ਼ਤਰ ਵਿੱਚ ਆਪਣੇ ਕੰਮ ਕਰਵਾਉਣ ਲਈ ਆਉਣ ਵਾਲਿਆਂ ਦੇ ਕੰਮ ਸਮੇਂ-ਸਿਰ ਹੋ ਸਕਣ। ਇਸ ਮੌਕੇ ਜ਼ਿਲ੍ਹਾ ਖਜ਼ਾਨਾ ਅਫ਼ਸਰ, ਸੰਗਰੂਰ ਬਲਵੰਤ ਸਿੰਘ, ਖਜ਼ਾਨਾ ਵਿਭਾਗ ਤੋਂ ਮਨਜਿੰਦਰ ਸਿੰਘ, ਰਜਨੀਸ਼ ਕੁਮਾਰ, ਗੁਰਪ੍ਰੀਤ ਸਿੰਘ, ਇਕਬਾਲ ਸਿੰਘ, ਅਮਰੀਕ ਸਿੰਘ, ਜਗਜੀਤ ਸਿੰਘ, ਬਲਕਰਨ ਸਿੰਘ, ਜਸਵਿੰਦਰ ਸਿੰਘ, ਲਕਸਮਣ ਦਾਸ, ਹਰਦਰਸਨ ਸਿੰਘ ਨੇ ਮੈਡਮ ਨੂੰ ਮੁਬਾਰਕਬਾਦ ਦਿੱਤੀ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement
Advertisement
×