For the best experience, open
https://m.punjabitribuneonline.com
on your mobile browser.
Advertisement

ਬਲਵਿੰਦਰ ਸਿੰਘ ਜੋੜਾਸਿੰਘਾ ਸੇਵਾਮੁਕਤ ਕਰਮਚਾਰੀ ਐਸੋਸੀਏਸ਼ਨ ਦੇ ਪ੍ਰਧਾਨ ਬਣੇ

06:20 AM Apr 10, 2024 IST
ਬਲਵਿੰਦਰ ਸਿੰਘ ਜੋੜਾਸਿੰਘਾ ਸੇਵਾਮੁਕਤ ਕਰਮਚਾਰੀ ਐਸੋਸੀਏਸ਼ਨ ਦੇ ਪ੍ਰਧਾਨ ਬਣੇ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਟ੍ਰਬਿਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 9 ਅਪਰੈਲ
ਸ਼੍ਰੋਮਣੀ ਕਮੇਟੀ ਦੀ ਸੇਵਾਮੁਕਤ ਕਰਮਚਾਰੀ ਐਸੋਸੀਏਸ਼ਨ ਦਾ ਪ੍ਰਧਾਨ ਸਰਬਸੰਮਤੀ ਨਾਲ ਬਲਵਿੰਦਰ ਸਿੰਘ ਜੋੜਾਸਿੰਘਾ ਨੂੰ ਚੁਣਿਆ ਗਿਆ ਹੈ। ਇਸ ਸਬੰਧ ਵਿਚ ਐਸੋਸੀਏਸ਼ਨ ਦਾ ਜਨਰਲ ਇਜਲਾਸ ਭਾਈ ਗੁਰਦਾਸ ਹਾਲ ਵਿੱਚ ਹੋਇਆ। ਮੌਜੂਦਾ ਪ੍ਰਧਾਨ ਜੋਗਿੰਦਰ ਸਿੰਘ ਅਦਲੀਵਾਲ ਨੇ ਅਗਲੇ ਦੋ ਸਾਲਾਂ ਲਈ ਨਵੇਂ ਅਹੁਦੇਦਾਰਾਂ ਦੀ ਚੋਣ ਅਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਚੋਣ ਲਈ ਪ੍ਰਸਤਾਵ ਰੱਖਿਆ ਜਿਸ ਤੋਂ ਬਾਅਦ ਸਤਬੀਰ ਸਿੰਘ ਧਾਮੀ ਵੱਲੋਂ ਹਾਊਸ ਮੈਂਬਰਾਂ ਨੂੰ ਬੇਨਤੀ ਕੀਤੀ ਗਈ ਕਿ ਇਹ ਚੋਣ ਸਰਬਸੰਮਤੀ ਨਾਲ ਕਰ ਲਈ ਜਾਵੇ ਜਿਸ ਤੋਂ ਬਾਅਦ ਕੁਲਵੰਤ ਸਿੰਘ ਰੰਧਾਵਾ ਵੱਲੋਂ ਬਲਵਿੰਦਰ ਸਿੰਘ ਜੋੜਾਸਿੰਘਾ ਦਾ ਨਾਮ ਪ੍ਰਧਾਨ ਦੇ ਅਹੁਦੇ ਲਈ ਪੇਸ਼ ਕੀਤਾ ਗਿਆ ਜਿਸ ਨੂੰ ਸਰਬਸੰਮਤੀ ਨਾਲ ਮੈਂਬਰਾਂ ਵੱਲੋਂ ਪ੍ਰਵਾਨਗੀ ਦਿੱਤੀ ਗਈ। ਇਸ ਉਪਰੰਤ ਹਾਊਸ ਵੱਲੋਂ ਸਰਪ੍ਰਸਤ ਜੋਗਿੰਦਰ ਸਿੰਘ ਅਦਲੀਵਾਲ, ਸੀਨੀਅਰ ਮੀਤ ਪ੍ਰਧਾਨ ਭੁਪਿੰਦਰ ਸਿੰਘ, ਜੂਨੀਅਰ ਮੀਤ ਪ੍ਰਧਾਨ ਹਰਭਜਨ ਸਿੰਘ ਸੰਧੂ, ਜਨਰਲ ਸਕੱਤਰ ਹਰਿੰਦਰ ਪਾਲ ਸਿੰਘ, ਦਫਤਰੀ ਸਕੱਤਰ ਪਰਵਿੰਦਰ ਸਿੰਘ ਡੰਡੀ, ਖਜ਼ਾਨਚੀ ਗੋਪਾਲ ਸਿੰਘ ਤੇ ਇੰਦਰਪਾਲ ਸਿੰਘ ਨੂੰ ਚੁਣਿਆ ਗਿਆ। ਪ੍ਰੈਸ ਸਕੱਤਰ ਲਈ ਦਲਜੀਤ ਸਿੰਘ ਬੇਦੀ ਤੇ ਅੰਮ੍ਰਿਤਪਾਲ ਸਿੰਘ ਨੂੰ ਚੁਣਿਆ ਗਿਆ| ਸ਼੍ਰੋਮਣੀ ਕਮੇਟੀ ਦੇ ਸਾਬਕਾ ਮੁਲਾਜ਼ਮਾਂ ਵਿੱਚ 80 ਦੀ ਉਮਰ ਪਾਰ ਕਰ ਚੁੱਕੇ ਚਾਰ ਸਾਬਕਾ ਮੁਲਾਜ਼ਮਾਂ ਨੂੰ ਸਨਮਾਨਿਤ ਵੀ ਕੀਤਾ ਗਿਆ ਜਿਨ੍ਹਾਂ ਵਿੱਚ ਕੁਲਵੰਤ ਸਿੰਘ ਰੰਧਾਵਾ, ਰਮਿੰਦਰਬੀਰ ਸਿੰਘ, ਰਾਜ ਸਿੰਘ ਤੇ ਬਾਪੂ ਜਸਵੰਤ ਸਿੰਘ ਸ਼ਾਮਲ ਸਨ। ਸਾਬਕਾ ਮੁਲਾਜ਼ਮ ਐਸੋਸੀਏਸ਼ਨ ਦੇ ਅਕਾਲ ਚਲਾਣਾ ਕਰ ਗਏ ਮੈਂਬਰ ਅਤੇ ਹੋਰ ਪੰਥਕ ਸ਼ਖ਼ਸੀਅਤਾਂ ਦੀ ਯਾਦ ਵਿੱਚ ਸ਼ੋਕ ਮਤੇ ਪੜ੍ਹੇ ਅਤੇ ਮੂਲ ਮੰਤਰ ਦੇ ਪਾਠ ਕੀਤੇ ਗਏ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੁਲਾਜ਼ਮਾਂ ਦੀ ਐਸੋਸੀਏਸ਼ਨ ਦੇ ਪ੍ਰੈੱਸ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਸੇਵਾਮੁਕਤ ਕਰਮਚਾਰੀ ਐਸੋਸੀਏਸ਼ਨ ਦੇ ਪ੍ਰਧਾਨ ਨੂੰ ਭੇਜੇ ਅਸਤੀਫ਼ੇ ਵਿੱਚ ਕੰਮ ਕਰਨ ਬਾਰੇ ਅਸਮੱਰਥਾ ਪ੍ਰਗਟਾਈ ਹੈ।

Advertisement

Advertisement
Author Image

joginder kumar

View all posts

Advertisement
Advertisement
×