ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੰਡੀਗੜ੍ਹ ਦੇ ਚਾਰ ਪਿੰਡਾਂ ਦੀ 33 ਏਕੜ ਜ਼ਮੀਨ ਦੀ ਬੋਲੀ ’ਤੇ ਰੋਕ

06:36 AM Jun 19, 2024 IST
ਯੂਟੀ ਪ੍ਰਸ਼ਾਸਕ ਦੇ ਸਲਾਹਕਾਰ ਨਾਲ ਗੱਲਬਾਤ ਕਰਦੇ ਹੋਏ ਭਾਜਪਾ ਆਗੂ।

ਆਤਿਸ਼ ਗੁਪਤਾ
ਚੰਡੀਗੜ੍ਹ, 18 ਜੂਨ
ਚੰਡੀਗੜ੍ਹ ਨਗਰ ਨਿਗਮ ਨੇ ਪਿੰਡ ਚਾਹਰ ਤਰਫ਼ ਬੁੜੈਲ, ਖੁੱਡਾ ਲਾਹੌਰਾ, ਖੁੱਡਾ ਅਲੀਸ਼ੇਰ ਅਤੇ ਡੱਡੂਮਾਜਰਾ ਦੀ 33 ਏਕੜ ਜ਼ਮੀਨ ਨੂੰ ਠੇਕੇ ’ਤੇ ਦੇਣ ਦਾ ਭਾਜਪਾ ਆਗੂ ਤੇ ਸੀਨੀਅਰ ਡਿਪਟੀ ਮੇਅਰ ਕੁਲਜੀਤ ਸਿੰਘ ਸੰਧੂ ਵੱਲੋਂ ਵਿਰੋਧ ਕੀਤੇ ਜਾਣ ਤੋਂ ਬਾਅਦ ‘ਆਪ’ ਤੇ ਕਾਂਗਰਸ ਦੇ ਮੇਅਰ ਨੇ ਜ਼ਮੀਨ ਦੀ ਬੋਲੀ ’ਤੇ ਰੋਕ ਲਗਾਉਣ ਦੇ ਨਿਰਦੇਸ਼ ਦੇ ਦਿੱਤੇ ਹਨ। ਇਸ ਸਬੰਧੀ 11 ਜੂਨ ਨੂੰ ਨਗਰ ਨਿਗਮ ਦੀ ਹੋਈ ਜਨਰਲ ਹਾਊਸ ਦੀ ਮੀਟਿੰਗ ਵਿੱਚ ‘ਇੰਡੀਆ’ ਗੱਠਜੋੜ ਦੇ ਮੇਅਰ ਕੁਲਦੀਪ ਕੁਮਾਰ ਟੀਟਾ ਦੀ ਦੇਖ-ਰੇਖ ਹੇਠ ਮਤਾ ਪਾਸ ਕੀਤਾ ਗਿਆ ਸੀ। ਜ਼ਮੀਨ ਠੇਕੇ ’ਤੇ ਦੇਣ ਸਬੰਧੀ 21 ਜੂਨ ਨੂੰ ਮੀਟਿੰਗ ਸੱਦ ਲਈ ਗਈ ਸੀ ਪਰ ਅੱਜ ਮੇਅਰ ਕੁਲਦੀਪ ਕੁਮਾਰ ਟੀਟਾ ਨੇ ਨਿਗਮ ਅਧਿਕਾਰੀਆਂ ਨੂੰ ਉਕਤ ਫ਼ੈਸਲੇ ’ਤੇ ਰੋਕ ਲਗਾਉਣ ਦੇ ਨਿਰਦੇਸ਼ ਦੇ ਦਿੱਤੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਜ਼ਮੀਨ ਸਬੰਧੀ ਅੱਜ ‘ਇੰਡੀਆ’ ਗੱਠਜੋੜ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਸੰਸਦ ਮੈਂਬਰ ਮਨੀਸ਼ ਤਿਵਾੜੀ, ‘ਆਪ’ ਚੰਡੀਗੜ੍ਹ ਦੇ ਸਹਿ ਇੰਚਾਰਜ ਡਾ. ਐੱਸਐੱਸ ਆਹਲੂਵਾਲੀਆ, ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚਐੱਸ ਲੱਕੀ ਤੇ ਮੇਅਰ ਕੁਲਦੀਪ ਕੁਮਾਰ ਟੀਟਾ ਨੇ ਇਸ ਮਤੇ ਬਾਰੇ ਵਿਚਾਰ-ਚਰਚਾ ਕੀਤੀ ਅਤੇ ਅੱਜ ਮੇਅਰ ਨੇ ਆਪਣੇ ਕੌਂਸਲਰ ਸਾਥੀਆਂ ਅਤੇ ਨਗਰ ਨਿਗਮ ਦੇ ਅਫ਼ਸਰਾਂ ਨਾਲ ਗੱਲਬਾਤ ਕਰ ਕੇ ਇਸ ’ਤੇ ਰੋਕ ਲਗਾਉਣ ਦੇ ਨਿਰਦੇਸ਼ ਦਿੱਤੇ ਹਨ। ਦੱਸਣਯੋਗ ਹੈ ਕਿ ਚੰਡੀਗੜ੍ਹ ਨਗਰ ਨਿਗਮ ਨੇ ਪਿੰਡ ਚਾਹਰ ਤਰਫ਼ ਬੁੜੈਲ ਦੀ 5.75 ਏਕੜ ਨੂੰ 30 ਹਜ਼ਾਰ ਰੁਪਏ, ਖੁੱਡਾ ਲਾਹੌਰਾ ਦੀ 15.5 ਏਕੜ ਨੂੰ 25 ਹਜ਼ਾਰ ਰੁਪਏ, ਖੁੱਡਾ ਅਲੀਸ਼ੇਰ ਦੀ 5 ਏਕੜ ਨੂੰ 35 ਹਜ਼ਾਰ ਰੁਪਏ ਅਤੇ ਡੱਡੂਮਾਜਰਾ ਦੀ 7 ਏਕੜ ਜ਼ਮੀਨ ਨੂੰ 30 ਹਜ਼ਾਰ ਰੁਪਏ ਪ੍ਰਤੀ ਏਕੜ ਸਾਲਾਨਾ ਠੇਕੇ ’ਤੇ ਦੇਣ ਦਾ ਫ਼ੈਸਲਾ ਕੀਤਾ ਸੀ।

Advertisement

ਭਾਜਪਾ ਵੱਲੋਂ ਪ੍ਰਸ਼ਾਸਕ ਦੇ ਸਲਾਹਕਾਰ ਨਾਲ ਮੁਲਾਕਾਤ

ਚੰਡੀਗੜ੍ਹ ਦੇ ਚਾਰ ਪਿੰਡਾਂ ਵਿੱਚ 33 ਏਕੜ ਜ਼ਮੀਨ ਖੇਤੀ ਲਈ ਠੇਕੇ ’ਤੇ ਦੇਣ ਦਾ ਵਿਰੋਧ ਕਰਨ ਵਾਲੇ ਸੀਨੀਅਰ ਡਿਪਟੀ ਮੇਅਰ ਕੁਲਜੀਤ ਸਿੰਘ ਸੰਧੂ ਨੇ ਹੋਰ ਭਾਜਪਾ ਕੌਂਸਲਰਾਂ ਨਾਲ ਯੂਟੀ ਪ੍ਰਸ਼ਾਸਕ ਦੇ ਸਲਾਹਕਾਰ ਰਾਜੀਵ ਵਰਮਾ ਨਾਲ ਮੁਲਾਕਾਤ ਕੀਤੀ। ਭਾਜਪਾ ਕੌਂਸਲਰਾ ਨੇ ਸਲਾਹਕਾਰ ਨੂੰ ਮੰਗ ਪੱਤਰ ਦਿੰਦੇ ਹੋਏ ਕਿਹਾ ਕਿ ਦੋ ਹਜ਼ਾਰ ਕਰੋੜ ਰੁਪਏ ਦੀ ਜ਼ਮੀਨ ਨੂੰ ਮਾਮੂਲੀ ਠੇਕੇ ’ਤੇ ਦੇਣ ਦੇ ਫ਼ੈਸਲੇ ਪਿਛੇ ਕੋਈ ਵੱਡਾ ਏਜੰਡਾ ਹੋ ਸਕਦਾ ਹੈ। ਉਨ੍ਹਾਂ 4 ਪਿੰਡਾਂ ਦੀ 33 ਏਕੜ ਜ਼ਮੀਨ ਨੂੰ ਖੇਤੀ ਲਈ ਠੇਕੇ ’ਤੇ ਦੇਣ ਦੇ ਫ਼ੈਸਲੇ ਦਾ ਵਿਰੋਧ ਕੀਤਾ ਅਤੇ ਇਹ ਨਿਲਾਮੀ ਰੱਦ ਕਰਨ ਦੀ ਮੰਗ ਕੀਤੀ। ਇਸ ਦੇ ਨਾਲ ਹੀ ਭਾਜਪਾ ਨੇ ਸੈਕਟਰ-25 ਵਿੱਚ ਸਥਿਤ ਸ਼ਮਸ਼ਾਨਘਾਟ ਵਿੱਚ 7 ਕਰੋੜ ਰੁਪਏ ਖਰਚ ਕਰਨ ਦੇ ਫ਼ੈਸਲੇ ਦਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਇਹ ਲੋਕਾਂ ਦੇ ਪੈਸੇ ਦੀ ਬਰਬਾਦੀ ਕੀਤੀ ਜਾ ਰਹੀ ਹੈ।

Advertisement
Advertisement