ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਪਾਬੰਦੀ
06:43 AM Sep 30, 2024 IST
ਖੇਤਰੀ ਪ੍ਰਤੀਨਿਧ
ਪਟਿਆਲਾ, 29 ਸਤੰਬਰ
ਏਡੀਸੀ ਇਸ਼ਾ ਸਿੰਗਲ ਨੇ ਜ਼ਿਲ੍ਹਾ ਪਟਿਆਲਾ ਵਿੱਚ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਝੋਨੇ ਦੀ ਫ਼ਸਲ ਵੱਢਣ ਉਪਰੰਤ ਜ਼ਮੀਨ ਮਾਲਕਾਂ ਵੱਲੋਂ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ ਜਿਸ ਨਾਲ ਹਵਾ ਵਿੱਚ ਧੂੰਏਂ ਨਾਲ ਬਹੁਤ ਪ੍ਰਦੂਸ਼ਣ ਫੈਲਦਾ ਹੈ ਅਤੇ ਵਾਤਾਵਰਨ ’ਤੇ ਮਾੜਾ ਅਸਰ ਪੈਂਦਾ ਹੈ। ਇਸ ਧੂੰਏਂ ਕਾਰਨ ਲੋਕਾਂ ਦੀ ਸਿਹਤ ’ਤੇ ਮਾੜਾ ਅਸਰ ਪੈਣ ਦਾ ਅਤੇ ਬਿਮਾਰੀਆਂ ਦਾ ਡਰ ਬਣਿਆ ਰਹਿੰਦਾ ਹੈ। ਅੱਗ ਨਾਲ ਆਲੇ-ਦੁਆਲੇ ਖੜ੍ਹੀ ਫ਼ਸਲ ਦਾ ਵੀ ਨੁਕਸਾਨ ਹੋਣ ਦਾ ਡਰ ਰਹਿੰਦਾ ਹੈ। ਇਹ ਹੁਕਮ ਜ਼ਿਲ੍ਹੇ ਵਿੱਚ 25 ਨਵੰਬਰ ਤੱਕ ਲਾਗੂ ਰਹਿਣਗੇ।
Advertisement
Advertisement