ਹਥਿਆਰਾਂ ਦੀ ਨੁਮਾਇਸ਼ ’ਤੇ ਰੋਕ ਲਾਈ
10:21 PM Jun 23, 2023 IST
ਨਿੱਜੀ ਪੱਤਰ ਪ੍ਰੇਰਕ
Advertisement
ਬਠਿੰਡਾ, 6 ਜੂਨ
ਜ਼ਿਲ੍ਹਾ ਮੈਜਿਸਟ੍ਰੇਟ ਪਲਵੀ ਚੌਧਰੀ ਵੱਲੋਂ ਜ਼ਿਲ੍ਹੇ ਦੇ ਮੌਜੂਦਾ ਹਾਲਾਤਾਂ ਨੂੰ ਮੁੱਖ ਰੱਖਦਿਆਂ ਅੱਜ ਜਾਰੀ ਕੀਤੇ ਹੁਕਮਾਂ ਅਨੁਸਾਰ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਆਮ ਲੋਕਾਂ ਲਈ ਕੋਈ ਵੀ ਅਸਲਾ ਜਿਵੇਂ ਕਿ ਲਾਇਸੰਸੀ ਹਥਿਆਰ, ਨੰਗੀਆਂ ਤਲਵਾਰਾਂ ਅਤੇ ਕਿਸੇ ਵੀ ਤਰ੍ਹਾਂ ਦੇ ਤੇਜ਼ਧਾਰ ਹਥਿਆਰਾਂ ਦਾ ਜਨਤਕ ਥਾਵਾਂ ‘ਤੇ ਪ੍ਰਦਰਸ਼ਨ ਕਰਨ ਅਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਅਤੇ ਨਾਅਰੇਬਾਜ਼ੀ ਕਰਨ ‘ਤੇ 4 ਅਗਸਤ ਤੱਕ ਪੂਰਨ ਤੌਰ ‘ਤੇ ਰੋਕ ਲਾ ਦਿੱਤੀ ਹੈ।
Advertisement
ਮਾਨਸਾ (ਪੱਤਰ ਪ੍ਰੇਰਕ): ਜ਼ਿਲ੍ਹਾ ਮੈਜਿਸਟਰੇਟ ਟੀ. ਬੈਨਿਥ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਜਨਤਕ ਅਤੇ ਮੌਜੂਦਾ ਸਥਿਤੀ ਨੂੰ ਮੁੱਖ ਰੱਖਦੇ ਹੋਏ ਮਾਨਸਾ ਜ਼ਿਲ੍ਹੇ ਅੰਦਰ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ‘ਤੇ ਪੂਰਨ ਪਾਬੰਦੀ ਹੋਵੇਗੀ। ਇਹ ਪਾਬੰਦੀ ਸੋਸ਼ਲ ਮੀਡੀਆ ‘ਤੇ ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਵੀ ਲਾਗੂ ਹੋਵੇਗੀ।
Advertisement