ਦਿੱਲੀ ’ਚ ਪਟਾਕਿਆਂ ’ਤੇ ਪਾਬੰਦੀ
08:04 AM Dec 23, 2024 IST
ਨਵੀਂ ਦਿੱਲੀ (ਪੱਤਰ ਪ੍ਰੇਰਕ): ਦਿੱਲੀ ਸਰਕਾਰ ਨੇ ਹਵਾ ਪ੍ਰਦੂਸ਼ਣ ਵਿੱਚ ਵਾਧਾ ਹੋਣ ਕਾਰਨ ਪਟਾਕਿਆਂ ’ਤੇ ਪਾਬੰਦੀ ਲਗਾਈ ਹੈ। ਸਰਕਾਰ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਕੌਮੀ ਰਾਜਧਾਨੀ ਨੂੰ ਗੰਭੀਰ ਹਵਾ ਪ੍ਰਦੂਸ਼ਣ ਦਾ ਸਾਹਮਣਾ ਕਰਨਾ ਪੈਂਦਾ ਹੈ, ਖਾਸ ਤੌਰ ’ਤੇ ਸਰਦੀਆਂ ਦੇ ਮੌਸਮ ਵਿੱਚ ਪ੍ਰਦੂਸ਼ਣ ਵੱਡੀ ਸਮੱਸਿਆ ਬਣ ਜਾਂਦਾ ਹੈ। ਇਸ ਕਾਰਨ ਸੁਪਰੀਮ ਕੋਰਟ ਨੇ ਹਾਲ ਹੀ ’ਚ ਦਿੱਲੀ ਸਰਕਾਰ ਨੂੰ ਪਟਾਕਿਆਂ ’ਤੇ ਪਾਬੰਦੀ ਦੇ ਫ਼ੈਸਲੇ ਸਣੇ ਹੋਰ ਕਦਮ ਚੁੱਕਣ ਲਈ ਕਿਹਾ ਸੀ। ਇਸ ਦੌਰਾਨ ਇੱਥੋਂ ਦੀ ਹਵਾ ਵਿੱਚ ਪ੍ਰਦੂਸ਼ਕਾਂ ਦਾ ਪੱਧਰ ਖ਼ਤਰਨਾਕ ਸ਼੍ਰੇਣੀ ਵਿੱਚ ਚਲਾ ਜਾਂਦਾ ਹੈ।
ਇਹ ਮੰਨਿਆ ਜਾ ਰਿਹਾ ਹੈ ਕਿ ਸਰਦੀਆਂ ਦੇ ਮੌਸਮ ਵਿੱਚ ਦਿੱਲੀ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਹਵਾ ਪ੍ਰਦੂਸ਼ਣ ਵਿੱਚ ਵਾਧਾ ਕਰਨ ਵਾਲੇ ਮੁੱਖ ਕਾਰਕਾਂ ਵਿੱਚੋਂ ਇੱਕ ਪਟਾਕੇ ਵੀ ਹਨ। ਹਾਲਾਂਕਿ, ਸਰਕਾਰ ਲਈ ਪਾਬੰਦੀਆਂ ਨੂੰ ਸਹੀ ਤਰੀਕੇ ਨਾਲ ਲਾਗੂ ਕਰਨਾ ਚੁਣੌਤੀ ਬਣਿਆ ਹੋਇਆ ਹੈ।
Advertisement
Advertisement