ਡਰੋਨ ਉਡਾਉਣ ’ਤੇ ਪਾਬੰਦੀ
06:59 AM Jun 03, 2024 IST
Advertisement
ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 2 ਜੂਨ
ਜ਼ਿਲ੍ਹਾ ਮੈਜਿਸਟ੍ਰੇਟ ਪਰਨੀਤ ਸ਼ੇਰਗਿੱਲ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਲੋਕ ਸਭਾ ਚੋਣਾ-2024 ਦੀਆਂ ਵੋਟਾਂ ਦੀ ਗਿਣਤੀ ਵਾਲੇ ਦਿਨ 4 ਜੂਨ ਨੂੰ ਬਾਬਾ ਬੰਦਾ ਸਿੰਘ ਬਹਾਦਰ ਬਹੁ-ਤਕਨੀਕੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਇਲਾਕੇ ਵਿੱਚ ਆਮ ਲੋਕਾਂ ਵੱਲੋਂ ਡਰੋਨ ਉਡਾਉਣ ’ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਅਜਿਹਾ ਇਸ ਲਈ ਕੀਤਾ ਗਿਆ ਹੈ ਕਿ ਕਾਲਜ ਵਿੱਚ ਚਾਰ 4 ਜੂਨ ਨੂੰ ਵੋਟਾਂ ਦੀ ਗਿਣਤੀ ਕੀਤੀ ਜਾਣੀ ਹੈ। ਇਸ ਲਈ ਅਮਨ ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਲਈ ਬਾਬਾ ਬੰਦਾ ਸਿੰਘ ਬਹਾਦਰ ਬਹੁ-ਤਕਨੀਕੀ ਕਾਲਜ ਦੇ ਏਰੀਏ ਵਿੱਚ ਆਮ ਪਬਲਿਕ ਜਾਂ ਪ੍ਰਾਈਵੇਟ ਵਿਅਕਤੀਆਂ ਵੱਲੋਂ ਕਿਸੇ ਵੀ ਤਰ੍ਹਾਂ ਦੇ ਡਰੋਨ ਕੈਮਰੇ ਉਡਾਉਣ ਤੇ ਪੂਰਨ ਪਾਬੰਦੀ ਲਗਾਉਣੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਇਸ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
Advertisement
Advertisement