ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੰਡੀਗੜ੍ਹ ’ਚ ਜਲ ਸਰੋਤਾਂ ਦੇ ਨੇੜੇ ਜਾਣ ’ਤੇ ਪਾਬੰਦੀ

06:15 AM Jul 02, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 1 ਜੁਲਾਈ
ਚੰਡੀਗੜ੍ਹ ਵਿੱਚ ਮੌਨਸੂਨ ਸੀਜ਼ਨ ਦੇ ਚਲਦਿਆਂ ਡਿਪਟੀ ਕਮਿਸ਼ਨਰ ਵਿਨੈ ਪ੍ਰਤਾਪ ਸਿੰਘ ਨੇ ਧਾਰਾ-144 ਲਾਗੂ ਕਰਦਿਆਂ ਜਲ ਸਰੋਤਾਂ ਦੇ ਨਜ਼ਦੀਕ ਜਾਣ ’ਤੇ ਪਾਬੰਦੀ ਲਗਾ ਦਿੱਤੀ ਹੈ। ਵਿਨੈ ਪ੍ਰਤਾਪ ਸਿੰਘ ਨੇ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਮੌਨਸੂਨ ਸੀਜ਼ਨ ਵਿੱਚ ਸੁਖਨਾ ਚੋਅ, ਪਟਿਆਲਾ ਕੀ ਰਾਓ ਤੇ ਹੋਰ ਜਲ ਭੰਡਾਰਨ ਵਾਲੀਆਂ ਥਾਵਾਂ ’ਤੇ ਪਾਣੀ ਵਧ ਜਾਂਦਾ ਹੈ, ਜਿਸ ਕਰ ਕੇ ਮੱਛੀਆਂ ਫੜਨ ਵਾਲੇ ਲੋਕਾਂ ਅਤੇ ਜਾਨਵਰਾਂ ਦੇ ਡੁੱਬਣ ਦਾ ਖ਼ਤਰਾ ਬਣ ਸਕਦਾ ਹੈ। ਇਸੇ ਨੂੰ ਦੇਖਦਿਆਂ ਸ਼ਹਿਰ ਵਿੱਚ ਸੁਖਨਾ ਚੋਅ, ਪਟਿਆਲਾ ਕੀ ਰਾਓ ਤੇ ਹੋਰਨਾਂ ਜਲ ਸਰੋਤਾਂ ਦੇ ਨਜ਼ਦੀਕ ਜਾਣ ’ਤੇ ਪਾਬੰਦੀ ਲਗਾਈ ਗਈ ਹੈ। ਇਹ ਪਾਬੰਦੀ 27 ਅਗਸਤ ਤੱਕ ਲਗਾਈ ਗਈ ਹੈ। ਡੀਸੀ ਨੇ ਕਿਹਾ ਕਿ ਜਲ ਸਰੋਤਾਂ ਦੇ ਨਜ਼ਦੀਕ ਜਾ ਕੇ ਆਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Advertisement

Advertisement
Advertisement