ਹਵਾਈ ਅੱਡਿਆਂ ’ਚ ਕਿਰਪਾਨ ’ਤੇ ਪਾਬੰਦੀ ਤੁਰੰਤ ਹਟਾਈ ਜਾਵੇ: ਸੰਧਵਾਂ
08:00 AM Nov 12, 2024 IST
Advertisement
ਚੰਡੀਗੜ੍ਹ (ਟਨਸ):
Advertisement
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਵੱਲੋਂ ਹਵਾਈ ਅੱਡਿਆਂ ’ਤੇ ਕੰਮ ਕਰਨ ਵਾਲੇ ਅੰਮ੍ਰਿਤਧਾਰੀ ਸਿੱਖ ਮੁਲਾਜ਼ਮਾਂ ’ਤੇ ਕਿਰਪਾਨ ਪਹਿਨਣ ਦੀ ਲਾਈ ਪਾਬੰਦੀ ਦੀ ਨਿਖੇਧੀ ਕਰਦਿਆਂ ਇਸ ਮਸਲੇ ਨੂੰ ਹੱਲ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦਖਲ ਦੀ ਮੰਗ ਕੀਤੀ ਹੈ। ਸ੍ਰੀ ਸੰਧਵਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅੰਮ੍ਰਿਤਧਾਰੀ ਸਿੱਖਾਂ ਦੀਆਂ ਧਾਰਮਿਕ (ਚਿੰਨ੍ਹ) ਨਿਸ਼ਾਨੀਆਂ ’ਤੇ ਪਾਬੰਦੀ ਗਲਤ ਫੈਸਲਾ ਹੈ ਜਿਸ ਨੂੰ ਤੁਰੰਤ ਵਾਪਸ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਸ਼ਹਿਰੀ ਹਵਾਬਾਜ਼ੀ ਵਿਭਾਗ ਵੀ ਇਸ ਫੈਸਲੇ ਨੂੰ ਵਾਪਸ ਲੈਣ ਲਈ ਲੋੜੀਂਦੇ ਕਦਮ ਚੁੱਕੇ। ਉਨ੍ਹਾਂ ਕਿਹਾ ਕਿ ਜਿਸ ਦੇਸ਼ ਵਿੱਚ ਸੰਵਿਧਾਨ ਹਰ ਇੱਕ ਨਾਗਰਿਕ ਨੂੰ ਧਾਰਮਿਕ ਆਜ਼ਾਦੀ ਦਿੰਦਾ ਹੈ ਤਾਂ ਉਸ ਦੇਸ਼ ’ਚ ਨਾਗਰਿਕ ਦੇ ਧਾਰਮਿਕ ਚਿੰਨ੍ਹ ਜਾਂ ਨਿਸ਼ਾਨੀ ਪਹਿਨਣ ’ਤੇ ਪਾਬੰਦੀ ਲਾਉਣੀ ਬਿਲਕੁਲ ਵੀ ਜਾਇਜ਼ ਨਹੀਂ ਹੈ।
Advertisement
Advertisement