ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਰਪਾਨ ’ਤੇ ਪਾਬੰਦੀ: ਕੇਂਦਰ ਨੂੰ ਮਿਲੇਗਾ ਸ਼੍ਰੋਮਣੀ ਕਮੇਟੀ ਦਾ ਵਫ਼ਦ

05:47 AM Nov 13, 2024 IST
ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ। -ਫੋਟੋ: ਵਿਸ਼ਾਲ ਕੁਮਾਰ

* ਸਿੱਖ ਸੰਸਥਾ ਦੀ ਨਵੀਂ ਅੰਤ੍ਰਿੰਗ ਕਮੇਟੀ ਦੀ ਪਲੇਠੀ ਮੀਟਿੰਗ ਵਿੱਚ ਲਿਆ ਫ਼ੈਸਲਾ
* ਸਿੱਖ ਸ਼ਰਧਾਲੂਆਂ ਦੇ ਵੱਡੀ ਗਿਣਤੀ ਵੀਜ਼ੇ ਕੱਟੇ ਜਾਣ ਦਾ ਲਿਆ ਨੋਟਿਸ

Advertisement

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 12 ਨਵੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਅੰਤ੍ਰਿੰਗ ਕਮੇਟੀ ਦੀ ਪਲੇਠੀ ਮੀਟਿੰਗ ਵਿੱਚ ਦੇਸ਼ ਦੇ ਹਵਾਈ ਅੱਡਿਆਂ ਅੰਦਰ ਅੰਮ੍ਰਿਤਧਾਰੀ ਕਰਮਚਾਰੀਆਂ ਨੂੰ ਕਿਰਪਾਨ ਪਾਉਣ ਤੋਂ ਰੋਕਣ ਦੇ ਆਦੇਸ਼ ਖ਼ਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫਦ ਵੱਲੋਂ ਕੇਂਦਰ ਸਰਕਾਰ ਨਾਲ ਮੁਲਾਕਾਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਮੀਟਿੰਗ ਵਿੱਚ ਕੈਨੇਡਾ ਘਟਨਾ ਮਾਮਲੇ ’ਚ ਸਿੱਖਾਂ ਖਿਲਾਫ਼ ਸਿਰਜੇ ਜਾ ਰਹੇ ਬਿਰਤਾਂਤ, ਪਾਕਿਸਤਾਨ ਦੂਤਾਵਾਸ ਵੱਲੋਂ ਸਿੱਖ ਸ਼ਰਧਾਲੂਆਂ ਦੇ ਵੱਡੀ ਗਿਣਤੀ ਵਿਚ ਵੀਜ਼ੇ ਕੱਟੇ ਜਾਣ ਅਤੇ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲਈ ਬਣ ਰਹੀਆਂ ਵੋਟਰ ਸੂਚੀਆਂ ਸਮੇਤ ਹੋਰ ਪੰਥਕ ਮਾਮਲਿਆਂ ’ਤੇ ਵੀ ਅਹਿਮ ਮਤੇ ਪਾਸ ਕੀਤੇ ਗਏ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਦੇਸ਼ ਦੇ ਹਵਾਈ ਅੱਡਿਆਂ ’ਤੇ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਾ ਕੇ ਡਿਊਟੀ ਕਰਨ ਤੋਂ ਰੋਕਣਾ ਸਿੱਖਾਂ ਦੀ ਧਾਰਮਿਕ ਆਜ਼ਾਦੀ ’ਤੇ ਵੱਡਾ ਹਮਲਾ ਹੈ। ਇਹ ਰੋਕ ਭਾਰਤੀ ਸੰਵਿਧਾਨ ਦੀ ਵੀ ਉਲੰਘਣਾ ਹੈ। ਸਿੱਖਾਂ ਨੂੰ ਕਕਾਰਾਂ ਸਮੇਤ ਦੇਸ਼ ਅੰਦਰ ਹਵਾਈ ਸਫ਼ਰ ਕਰਨ ਅਤੇ ਆਪਣੀਆਂ ਧਾਰਮਿਕ ਮਾਨਤਾਵਾਂ ਨਿਭਾਉਣ ਦਾ ਪੂਰਾ ਅਧਿਕਾਰ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਗੰਭੀਰ ਮਾਮਲੇ ’ਤੇ ਹਰ ਪੱਧਰ ’ਤੇ ਆਵਾਜ਼ ਉਠਾਏਗੀ। ਇਸ ਮਾਮਲੇ ਨੂੰ ਸਰਕਾਰ ਨਾਲ ਵਿਚਾਰਨ ਲਈ ਜਲਦ ਹੀ ਸ਼੍ਰੋਮਣੀ ਕਮੇਟੀ ਦਾ ਵਫ਼ਦ ਭੇਜਿਆ ਜਾਵੇਗਾ। ਇਸ ਵਫ਼ਦ ਵਿਚ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਸਕੱਤਰ ਪ੍ਰਤਾਪ ਸਿੰਘ ਅਤੇ ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ ਦੇ ਨਾਂ ਸ਼ਾਮਲ ਕੀਤੇ ਗਏ ਹਨ। ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੇ ਵੱਡੀ ਗਿਣਤੀ ’ਚ ਵੀਜ਼ੇ ਕੱਟੇ ਜਾਣ ’ਤੇ ਸਿੱਖ ਸੰਸਥਾਂ ਨੇ ਸਖਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਸ਼ਰਧਾਲੂਆਂ ਲਈ ਖੁੱਲ੍ਹੇ ਵੀਜ਼ਿਆਂ ਦੀ ਮੰਗ ਕਰਦੀ ਹੈ ਪਰ ਸਰਕਾਰਾਂ ਨੇ ਸਿੱਖ ਸੰਸਥਾ ਨੂੰ ਪਹਿਲਾਂ ਮਿਲਦੇ ਵੀਜ਼ਿਆਂ ’ਚ ਵੀ ਵੱਡੀ ਕਟੌਤੀ ਕਰਕੇ ਸਿੱਖ ਭਾਵਨਾਵਾਂ ਨੂੰ ਸੱਟ ਮਾਰੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪਾਕਿਸਤਾਨ ਦੂਤਾਵਾਸ ਨਾਲ ਗੱਲਬਾਤ ਕਰਨ ਲਈ ਸ਼੍ਰੋਮਣੀ ਕਮੇਟੀ ਦਾ ਇਕ ਵਫ਼ਦ ਭੇਜਿਆ ਜਾਵੇਗਾ। ਅੰਤ੍ਰਿੰਗ ਕਮੇਟੀ ਵੱਲੋਂ ਗੁਰਦੁਆਰਾ ਚੋਣਾਂ ਦੇ ਮੁੱਖ ਕਮਿਸ਼ਨਰ ਨੂੰ ਵੀ ਸ਼੍ਰੋਮਣੀ ਕਮੇਟੀ ਦੀਆਂ ਬਣ ਰਹੀਆਂ ਵੋਟਰ ਸੂਚੀਆਂ ਦਾ ਮਸੌਦਾ ਪ੍ਰਕਾਸ਼ਤ ਕਰਨ ਸਮੇਂ ਇਹ ਯਕੀਨੀ ਬਣਾਉਣ ਦੀ ਅਪੀਲ ਕੀਤੀ ਕਿ ਨਿਯਮਾਂ ਅਤੇ ਸ਼ਰਤਾਂ ਖ਼ਿਲਾਫ਼ ਕਿਸੇ ਵੀ ਅਯੋਗ ਵਿਅਕਤੀ ਦਾ ਨਾਂ ਵੋਟਰ ਸੂਚੀ ਵਿਚ ਪ੍ਰਕਾਸ਼ਤ ਨਾ ਹੋਵੇ।

ਕੈਨੇਡਾ ਘਟਨਾ ਮਾਮਲੇ ’ਚ ਸਿੱਖਾਂ ਖਿਲਾਫ਼ ਸਿਰਜੇ ਜਾ ਰਹੇ ਬਿਰਤਾਂਤ ਦੀ ਨਿਖੇਧੀ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੈਨੇਡਾ ਘਟਨਾ ਮਾਮਲੇ ’ਚ ਸਿੱਖਾਂ ਖਿਲਾਫ਼ ਸਿਰਜੇ ਜਾ ਰਹੇ ਬਿਰਤਾਂਤ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਕੈਨੇਡਾ ਅੰਦਰ ਆਪਸੀ ਵਿਚਾਰਾਂ ਦੇ ਵਖਰੇਵੇਂ ਅਤੇ ਟਕਰਾਅ ਨੂੰ ਹਿੰਦੂ ਮੰਦਰ ’ਤੇ ਸਿੱਖਾਂ ਵੱਲੋਂ ਹਮਲਾ ਪ੍ਰਚਾਰ ਕੇ ਸਿੱਖਾਂ ਦੇ ਅਕਸ ਨੂੰ ਢਾਅ ਲਗਾਉਣ ਦੀ ਨੀਵੇਂ ਪੱਧਰ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਦਾ ਨੋਟਿਸ ਲੈਂਦਿਆਂ ਅੰਤ੍ਰਿੰਗ ਕਮੇਟੀ ਵੱਲੋਂ ਨਿੰਦਾ ਮਤਾ ਪਾਸ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਆਮ ਨਹੀਂ ਸਗੋਂ ਇਕ ਸੋਚੀ-ਸਮਝੀ ਨੀਤੀ ਦਾ ਹਿੱਸਾ ਲੱਗਦਾ ਹੈ। ਇਕ ਪਾਸੇ ਵਿਦੇਸ਼ਾਂ ਅੰਦਰ ਹੋਏ ਸਿੱਖਾਂ ਦੇ ਕਤਲਾਂ ਸਬੰਧੀ ਸਰਕਾਰਾਂ ’ਤੇ ਲੱਗ ਰਹੇ ਦੋਸ਼ ਸਵਾਲ ਪੈਦਾ ਕਰ ਰਹੇ ਹਨ ਅਤੇ ਦੂਜੇ ਪਾਸੇ ਜਾਂਚ ਦੀ ਥਾਂ ਜਾਣਬੁਝ ਕੇ ਸਿੱਖਾਂ ਨੂੰ ਭੰਡਿਆ ਜਾ ਰਿਹਾ ਹੈ।

Advertisement

Advertisement