ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਿੱਲੀ ’ਚ ਪਟਾਕੇ ਬਣਾਉਣ, ਵੇਚਣ, ਸਟੋਰ ਕਰਨ ਤੇ ਵਜਾਉਣ ’ਤੇ ਪਾਬੰਦੀ ਲਾਗੂ

01:33 PM Sep 11, 2023 IST

ਨਵੀਂ ਦਿੱਲੀ, 11 ਸਤੰਬਰ
ਦਿੱਲੀ ਸਰਕਾਰ ਨੇ ਸਰਦੀਆਂ ਦੇ ਪ੍ਰਦੂਸ਼ਨ ਨੂੰ ਰੋਕਣ ਲਈ ਯੋਜਨਾ ਤਹਿਤ ਪਟਾਕੇ ਬਣਾਉਣ, ਵੇਚਣ, ਸਟੋਰ ਕਰਨ ਤੇ ਵਜਾਉਣ ’ਤੇ ਪਾਬੰਦੀ ਲਗਾ ਦਿੱਤੀ ਹੈ। ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਅੱਜ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਦਿੱਲੀ ਪੁਲੀਸ ਨੂੰ ਸ਼ਹਿਰ ਵਿੱਚ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਨਿਰਦੇਸ਼ ਜਾਰੀ ਕੀਤੇ ਜਾਣਗੇ। ਦਿੱਲੀ ਸਰਕਾਰ ਪਿਛਲੇ ਤਿੰਨ ਸਾਲਾਂ ਤੋਂ ਹਰ ਤਰ੍ਹਾਂ ਦੇ ਪਟਾਕਿਆਂ 'ਤੇ ਪਾਬੰਦੀ ਲਗਾਉਣ ਦੇ ਅਮਲ 'ਤੇ ਚੱਲ ਰਹੀ ਹੈ। ਪਿਛਲੇ ਸਾਲ ਸਰਕਾਰ ਨੇ ਐਲਾਨ ਕੀਤਾ ਸੀ ਕਿ ਦੀਵਾਲੀ 'ਤੇ ਸ਼ਹਿਰ 'ਚ ਪਟਾਕੇ ਚਲਾਉਣ 'ਤੇ 6 ਮਹੀਨੇ ਤੱਕ ਦੀ ਕੈਦ ਅਤੇ 200 ਰੁਪਏ ਦਾ ਜ਼ੁਰਮਾਨਾ ਹੋ ਸਕਦਾ ਹੈ।

Advertisement

Advertisement