ਏਅਰਫੋਰਸ ਸਟੇਸ਼ਨ ਤੋਂ ਹਜ਼ਾਰ ਮੀਟਰ ਦੁਆਲੇ ਮੀਟ ਦੀਆਂ ਦੁਕਾਨਾਂ ’ਤੇ ਪਾਬੰਦੀ
11:23 AM Oct 12, 2024 IST
Advertisement
ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 11 ਅਕਤੂਬਰ
ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਏਅਰਫੋਰਸ ਸਟੇਸ਼ਨ ਦੁਆਲੇ 1000 ਮੀਟਰ ਤੱਕ ਮੀਟ ਦੀਆਂ ਦੁਕਾਨਾਂ ਚਲਾਉਣ ਅਤੇ ਰਹਿੰਦ-ਖੂੰਹਦ ਸੁੱਟਣ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 11 ਅਕਤੂਬਰ ਤੋਂ 10 ਦਸੰਬਰ 2024 ਤੱਕ ਲਾਗੂ ਰਹਿਣਗੇ। ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਏਅਰਫੋਰਸ ਸਟੇਸ਼ਨ ਦੁਆਲੇ ਆਮ ਲੋਕਾਂ ਨੇ ਖਾਣ-ਪੀਣ ਦੀਆਂ ਦੁਕਾਨਾਂ ਖੋਲ੍ਹੀਆਂ ਹੋਈਆਂ ਹਨ ਅਤੇ ਉਨ੍ਹਾਂ ਵੱਲੋਂ ਇਨ੍ਹਾਂ ਵਸਤਾਂ ਦੀ ਰਹਿੰਦ-ਖੂੰਹਦ ਖੁੱਲ੍ਹੇ ਵਿੱਚ ਹੀ ਸੁੱਟ ਦਿੱਤੀ ਜਾਂਦੀ ਹੈ, ਜਿਸ ਕਰਕੇ ਪੰਛੀ ਅਸਮਾਨ ਵਿੱਚ ਉੱਡਦੇ ਰਹਿੰਦੇ ਹਨ। ਇਨ੍ਹਾਂ ਪੰਛੀਆਂ ਦੇ ਹਵਾਈ ਜਹਾਜ਼ ਨਾਲ ਟਕਰਾਉਣ ਕਰ ਕੇ ਹਾਦਸਾ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ।
Advertisement
Advertisement
Advertisement