ਪ੍ਰੀਗਾਬਾਲਿਨ ਦਵਾਈ ’ਤੇ ਪਾਬੰਦੀ
07:08 AM Jan 12, 2025 IST
ਖੇਤਰੀ ਪ੍ਰਤੀਨਿਧ
ਪਟਿਆਲਾ, 11 ਜਨਵਰੀ
ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜ)-ਕਮ- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਈਸ਼ਾ ਸਿੰਗਲ ਨੇ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਪ੍ਰੀਗਾਬਾਲਿਨ ਦੀ 75 ਮਿਲੀਗ੍ਰਾਮ ਤੋਂ ਵੱਧ ਮਾਤਰਾ ਵਾਲੀਆਂ ਦਵਾਈਆਂ, ਗੋਲੀਆਂ ਤੇ ਕੈਪਸੂਲਾਂ ਦੀ ਵਿਕਰੀ ਅਤੇ ਭੰਡਾਰਨ ’ਤੇ ਪਾਬੰਦੀ ਲਗਾ ਦਿੱੱਤੀ ਹੈ। ਕਮਾ ’ਚ ਕਿਹਾ ਗਿਆ ਹੈ ਕਿ ਦਵਾਈਆਂ ਦੇ ਥੋਕ ਅਤੇ ਪ੍ਰਚੂਨ ਵਿਕਰੇਤਾ, ਕੈਮਿਸਟਸ, ਮੈਡੀਕਲ ਸਟੋਰਾਂ ਵਾਲੇ, ਹਸਪਤਾਲਾਂ ਦੇ ਅੰਦਰ ਫਾਰਮੇਸੀਆਂ ਜਾਂ ਕੋਈ ਵੀ ਹੋਰ ਵਿਅਕਤੀ ਪ੍ਰੀਗਾਬਾਲਿਨ ਦੀ 75 ਐਮ.ਜੀ. ਤੋਂ ਵੱਧ ਵਾਲੀ ਦਵਾਈ ਦੀ ਬਿਨਾਂ ਅਸਲ ਡਾਕਟਰ ਦੀ ਪਰਿਸਕ੍ਰਿਪਸ਼ਨ ਦੇ ਕਿਸੇ ਨੂੰ ਵਿਕਰੀ ਨਹੀਂ ਕਰੇਗਾ। ਪਾਬੰਦੀ ਸਮਾਜਿਕ ਜਥੇਬੰਦੀਆਂ ਦੀ ਸੂਚਨਾ ’ਤੇ ਲਾਈ ਗਈ ਹੈ।
Advertisement
Advertisement