For the best experience, open
https://m.punjabitribuneonline.com
on your mobile browser.
Advertisement

ਫਰੀਦਾਬਾਦ ਵਿੱਚ ਪਟਾਕੇ ਵੇਚਣ ’ਤੇ ਪਾਬੰਦੀ

11:12 AM Oct 10, 2024 IST
ਫਰੀਦਾਬਾਦ ਵਿੱਚ ਪਟਾਕੇ ਵੇਚਣ ’ਤੇ ਪਾਬੰਦੀ
Advertisement

ਪੱਤਰ ਪ੍ਰੇਰਕ
ਫਰੀਦਾਬਾਦ, 9 ਅਕਤੂਬਰ
ਜ਼ਿਲ੍ਹਾ ਮੈਜਿਸਟਰੇਟ ਵਿਕਰਮ ਸਿੰਘ ਨੇ ਫਰੀਦਾਬਾਦ ਜ਼ਿਲ੍ਹੇ ਵਿੱਚ ਸੁਪਰੀਮ ਕੋਰਟ ਅਤੇ ਐੱਨਜੀਟੀ ਦੀਆਂ ਹਦਾਇਤਾਂ ’ਤੇ ਪ੍ਰਦੂਸ਼ਣ ਨਾਲ ਨਜਿੱਠਣ ਲਈ ਪਟਾਕਿਆਂ (ਹਰੇ ਪਟਾਕਿਆਂ ਨੂੰ ਛੱਡ ਕੇ) ਸਟੋਰ ਕਰਨ, ਵੇਚਣ ਅਤੇ ਵਰਤਣ ’ਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਵਿੱਚ ਫਲਿੱਪਕਾਰਟ, ਐਮਾਜ਼ਾਨ ਆਦਿ ਵਰਗੀਆਂ ਈ-ਕਾਮਰਸ ਕੰਪਨੀਆਂ ਨੂੰ ਪਟਾਕਿਆਂ ਲਈ ਕੋਈ ਵੀ ਆਨਲਾਈਨ ਆਰਡਰ ਸਵੀਕਾਰ ਨਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਲੰਘਣਾ ਕਰਨ ਵਾਲੇ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਇਹ ਹੁਕਮ ਜ਼ਿਲ੍ਹੇ ਵਿੱਚ 22 ਅਕਤੂਬਰ 2024 ਤੋਂ ਲਾਗੂ ਹੋਣਗੇ ਅਤੇ 31 ਜਨਵਰੀ, 2025 ਤੱਕ ਲਾਗੂ ਰਹਿਣਗੇ। ਜ਼ਿਲ੍ਹਾ ਮੈਜਿਸਟਰੇਟ ਵਿਕਰਮ ਸਿੰਘ ਨੇ ਜ਼ਿਲ੍ਹੇ ਵਿੱਚ ਪਟਾਕਿਆਂ ਦੇ ਉਤਪਾਦਨ, ਸਟੋਰੇਜ ਅਤੇ ਵਿਕਰੀ ਸਬੰਧੀ ਵਿਸਫੋਟਕ ਪਦਾਰਥ ਐਕਟ 1884 ਤਹਿਤ ਹੁਕਮ ਜਾਰੀ ਕੀਤੇ ਹਨ। ਐਸ.ਡੀ.ਐਮ., ਥਾਣਾ ਇੰਚਾਰਜ, ਨਗਰ ਕੌਾਸਲ ਦੇ ਅਧਿਕਾਰੀ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਅਤੇ ਤਹਿਸੀਲਦਾਰ ਆਪੋ-ਆਪਣੇ ਖੇਤਰਾਂ ਵਿਚ ਆਪਸ ਵਿਚ ਤਾਲਮੇਲ ਕਰਕੇ ਇਨ੍ਹਾਂ ਹੁਕਮਾਂ ਨੂੰ ਸਖ਼ਤੀ ਨਾਲ ਲਾਗੂ ਕਰਵਾਉਣਗੇ| ਹੁਕਮਾਂ ਨੂੰ ਲਾਗੂ ਕਰਨ ਵਾਲੇ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਰੋਜ਼ਾਨਾ ਪਾਲਣਾ ਰਿਪੋਰਟ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਭੇਜਣ। ਪ੍ਰਦੂਸ਼ਣ ਕੰਟਰੋਲ ਬੋਰਡ ਦੇ ਖੇਤਰੀ ਅਧਿਕਾਰੀਆਂ ਨੂੰ ਵੀ ਹਵਾ ਦੀ ਗੁਣਵੱਤਾ ਦੀ ਨਿਯਮਤ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਘੱਟ ਪ੍ਰਦੂਸ਼ਣ ਫੈਲਾਉਣ ਵਾਲੇ ਹਰੇ ਪਟਾਕੇ ਹੀ ਲਾਇਸੈਂਸਸ਼ੁਦਾ ਵਪਾਰੀਆਂ ਰਾਹੀਂ ਵੇਚੇ ਜਾ ਸਕਦੇ ਹਨ। ਹੁਕਮਾਂ ਵਿੱਚ ਕਿਹਾ ਕਿ ਗ੍ਰੀਨ ਪਟਾਕੇ ਦੀਵਾਲੀ ਦੇ ਤਿਉਹਾਰ ’ਤੇ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ ਅਤੇ ਕ੍ਰਿਸਮਸ ਅਤੇ ਨਵੇਂ ਸਾਲ ਦੇ ਮੌਕੇ ’ਤੇ ਰਾਤ 11:55 ਤੋਂ 12:30 ਵਜੇ ਤੱਕ ਹੀ ਚਲਾਏ ਜਾ ਸਕਣਗੇ।

Advertisement

Advertisement
Advertisement
Author Image

Advertisement