For the best experience, open
https://m.punjabitribuneonline.com
on your mobile browser.
Advertisement

ਹਿੰਸਾ ਨੂੰ ਉਤਸ਼ਾਹਿਤ ਕਰਨ ਵਾਲੇ ਗੀਤਾਂ ਅਤੇ ਭਾਸ਼ਣਾਂ ’ਤੇ ਰੋਕ

10:42 AM Feb 14, 2024 IST
ਹਿੰਸਾ ਨੂੰ ਉਤਸ਼ਾਹਿਤ ਕਰਨ ਵਾਲੇ ਗੀਤਾਂ ਅਤੇ ਭਾਸ਼ਣਾਂ ’ਤੇ ਰੋਕ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਪੱਤਰ ਪ੍ਰੇਰਕ
ਮਾਨਸਾ, 13 ਫਰਵਰੀ
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨਿਰਮਲ ਓਸੇਪਚਨ ਨੇ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਮਾਨਸਾ ਦੀ ਹੱਦ ਅੰਦਰ ਸਰਕਾਰੀ ਅਤੇ ਗੈਰ ਸਰਕਾਰੀ ਬੱਸਾਂ, ਮੈਰਿਜ ਪੈਲੇਸਾਂ, ਸ਼ਹਿਰਾਂ ,ਪਿੰਡਾਂ ਵਿੱਚ ਗਾਇਕਾਂ, ਗੀਤਕਾਰਾਂ ਅਤੇ ਬੁਲਾਰਿਆਂ ਵੱਲੋਂ ਲਗਾਏ ਜਾਣ ਵਾਲੇ ਅਖਾੜੇ ਜਾਂ ਸਟੇਜਾਂ ’ਤੇ ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਅਤੇ ਭਾਸ਼ਣਾ ’ਤੇ ਮੁਕੰਮਲ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਗਾਇਕਾਂ, ਗੀਤਕਾਰਾਂ ਅਤੇ ਬੁਲਾਰਿਆਂ ਵੱਲੋਂ ਲਗਾਏ ਜਾਣ ਵਾਲੇ ਅਖਾੜੇ ਜਾਂ ਸਟੇਜਾਂ ’ਤੇ ਅਕਸਰ ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤ ਗਾਏ ਜਾਂਦੇ ਹਨ ਜਿਨ੍ਹਾਂ ਦਾ ਨੌਜਵਾਨਾਂ ਦੇ ਆਚਰਣ ’ਤੇ ਭੈੜਾ ਅਸਰ ਪੈਂਦਾ ਹੈ।

Advertisement

Advertisement
Author Image

sukhwinder singh

View all posts

Advertisement
Advertisement
×