ਕੈਨੇਡਾ ’ਚ ਉਤਸ਼ਾਹ ਨਾਲ ਮਨਾਇਆ ਬੰਦੀ ਛੋੜ ਦਿਵਸ
07:17 AM Nov 14, 2023 IST
Advertisement
ਵੈਨਕੂਵਰ (ਗੁਰਮਲਕੀਅਤ ਸਿੰਘ ਕਾਹਲੋਂ): ਕੈਨੇਡਾ ਦੇ ਵੱਖ ਵੱਖ ਸ਼ਹਿਰਾਂ ਵਿੱਚ ਬੰਦੀ ਛੋੜ ਦਿਵਸ ਅਤੇ ਦੀਵਾਲੀ ਉਤਸ਼ਾਹ ਨਾਲ ਮਨਾਈ ਗਈ। ਇਸ ਦੌਰਾਨ ਫੈਡਰਲ ਅਤੇ ਸੂਬਾ ਸਰਕਾਰਾਂ ਵੱਲੋਂ ਹਿੰਦੂ, ਸਿੱਖ, ਬੋਧੀ ਤੇ ਜੈਨ ਭਾਈਚਾਰੇ ਦੇ ਲੋਕਾਂ ਨੂੰ ਵਧਾਈ ਸੰਦੇਸ਼ ਭੇਜੇ ਗਏ। ਬਰੈਂਪਟਨ, ਸਰੀ, ਕੈਲਗਰੀ, ਐਡਮੰਟਨ, ਓਟਵਾ ਤੇ ਵਿਨੀਪੈੱਗ ਵਿਚ ਹੋਏ ਸਮਾਗਮਾਂ ਵਿੱਚ ਵੱਡੀ ਗਿਣਤੀ ਲੋਕ ਇਕੱਠੇ ਹੋਏ ਤੇ ਦੀਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਇਸ ਦੌਰਾਨ ਗੁਰਦੁਆਰਿਆਂ ਅਤੇ ਮੰਦਰਾਂ ਨੂੰ ਵਿਸ਼ੇਸ਼ ਤੌਰ ’ਤੇ ਸਜਾਇਆ ਗਿਆ ਸੀ। ਸਮਾਗਮਾਂ ਵਿੱਚ ਸਿੱਖ ਆਗੂਆਂ ਨੇ ਬੰਦੀ ਛੋੜ ਦਿਵਸ ਦੇ ਇਤਿਹਾਸ ’ਤੇ ਚਾਨਣਾ ਪਾਇਆ। ਵੱਖ-ਵੱਖ ਭਾਈਚਾਰੇ ਦੇ ਲੋਕਾਂ ਨੇ ਇਨ੍ਹਾਂ ਸਮਾਗਮਾਂ ਵਿਚ ਸ਼ਾਮਲ ਹੋ ਕੇ ਭਾਈਚਾਰਕ ਏਕਤਾ ਦਾ ਸਬੂਤ ਦਿੱਤਾ।
Advertisement
Advertisement
Advertisement