For the best experience, open
https://m.punjabitribuneonline.com
on your mobile browser.
Advertisement

ਬੈਂਕਾਕ: ਸਕੂਲ ਬੱਸ ਨੂੰ ਅੱਗ ਲੱਗੀ, 25 ਵਿਦਿਆਰਥੀਆਂ ਤੇ ਅਧਿਆਪਕਾਂ ਦੀ ਮੌਤ ਦਾ ਖ਼ਦਸ਼ਾ

02:19 PM Oct 01, 2024 IST
ਬੈਂਕਾਕ  ਸਕੂਲ ਬੱਸ ਨੂੰ ਅੱਗ ਲੱਗੀ  25 ਵਿਦਿਆਰਥੀਆਂ ਤੇ ਅਧਿਆਪਕਾਂ ਦੀ ਮੌਤ ਦਾ ਖ਼ਦਸ਼ਾ
ਮੰਗਲਵਾਰ ਨੂੰ ਬੈਂਕਾਕ ਵਿਚ ਅੱਗ ਲੱਗਣ ਕਾਰਨ ਬੁਰੀ ਤਰ੍ਹਾਂ ਨੁਕਸਾਨੀ ਗਈ ਬੱਸ। -ਫੋਟੋ: ਰਾਇਟਰਜ਼
Advertisement

ਬੈਂਕਾਕ, 1 ਅਕਤੂਬਰ
School Bus catches fire in Bangkok: ਥਾਈਲੈਂਡ ਦੀ ਰਾਜਧਾਨੀ ਬੈਂਕਾਕ ਵਿਚ ਮੰਗਲਵਾਰ ਨੂੰ ਇਕ ਸਕੂਲ ਬੱਸ ਨੂੰ ਅੱਗ ਲੱਗ ਜਾਣ ਕਾਰਨ 25 ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਮਾਰੇ ਜਾਣ ਦਾ ਖ਼ਦਸ਼ਾ ਹੈ, ਜਦੋਂਕਿ ਹੋਰ 16 ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਸਰਕਾਰੀ ਅਧਿਕਾਰੀਆਂ ਨੇ ਦੱਸਿਆ ਕਿ ਬੱਸ ਰਾਹੀਂ ਵਿਦਿਆਰਥੀਆਂ ਨੂੰ ਵਿੱਦਿਅਕ ਦੌਰੇ ਲਈ ਲਿਜਾਇਆ ਜਾ ਰਿਹਾ ਸੀ।
ਪੁਲੀਸ ਨੇ ਭਾਵੇਂ ਫ਼ੌਰੀ ਤੌਰ ’ਤੇ ਮੌਤਾਂ ਅਤੇ ਜ਼ਖ਼ਮੀਆਂ ਦੀ ਗਿਣਤੀ ਦੀ ਪੁਸ਼ਟੀ ਨਹੀਂ ਕੀਤੀ, ਪਰ ਗ੍ਰਹਿ ਮੰਤਰੀ ਅਨੁਤਿਨ ਚਾਰਨਵਰਾਕੁਲ ਨੇ ਕਿਹਾ ਕਿ ਹਾਦਸੇ ਵਿਚ 25 ਜਾਨਾਂ ਚਲੇ ਜਾਣ ਦਾ ਖ਼ਦਸ਼ਾ ਹੈ।
ਟਰਾਂਸਪੋਰਟ ਮੰਤਰੀ ਸੂਰਿਆ ਜੌਂਗਰੂੰਗਰੁਨਾਕਿਤ ਨੇ ਦੱਸਿਆ ਕਿ 16 ਹੋਰ ਮੁਸਾਫ਼ਰਾਂ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਘਟਨਾ ਦੇ ਕਾਰਨਾਂ ਦਾ ਪਤਾ ਲਾਇਆ ਜਾ ਰਿਹਾ ਹੈ। -ਰਾਇਟਰਜ਼

Advertisement

Advertisement
Advertisement
Author Image

Balwinder Singh Sipray

View all posts

Advertisement