ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

Bangladesh beat India: ਅੰਡਰ-19 ਕ੍ਰਿਕਟ: ਬੰਗਲਾਦੇਸ਼ ਨੇ ਭਾਰਤ ਨੂੰ ਹਰਾ ਕੇ ਏਸ਼ੀਆ ਕੱਪ ਦਾ ਖਿਤਾਬ ਜਿੱਤਿਆ

08:00 PM Dec 08, 2024 IST

ਦੁਬਈ, 8 ਦਸੰਬਰ

Advertisement

Bangladesh beat India: ਇੱਥੇ ਏਸ਼ੀਆ ਕੱਪ ਦੇ ਅੰਡਰ-19 ਪੁਰਸ਼ ਫਾਈਨਲ ਵਿਚ ਬੰਗਲਾਦੇਸ਼ ਨੇ ਅੱਜ ਭਾਰਤ ਨੂੰ 59 ਦੌੜਾਂ ਨਾਲ ਹਰਾ ਕੇ ਚੈਂਪੀਅਨਸ਼ਿਪ ਜਿੱਤ ਲਈ ਹੈ। ਇਸ ਨਾਲ ਬੰਗਲਾਦੇਸ਼ ਨੇ ਇਹ ਖਿਤਾਬ ਇਸ ਵਾਰ ਮੁੜ ਹਾਸਲ ਕੀਤਾ ਹੈ। ਇਸ ਮੈਚ ਵਿਚ ਭਾਰਤ ਨੇ ਟਾਸ ਜਿੱਤ ਕੇ ਬੰਗਲਾਦੇਸ਼ ਨੂੰ ਪਹਿਲਾਂ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ। ਬੰਗਲਾਦੇਸ਼ ਦੀ ਟੀਮ 49.1 ਓਵਰਾਂ ਵਿੱਚ 198 ਦੌੜਾਂ ’ਤੇ ਆਊਟ ਹੋ ਗਈ। ਇਸ ਤੋਂ ਬਾਅਦ ਭਾਰਤ ਦੇ ਖਿਡਾਰੀ ਵੀ ਟਿਕ ਕੇ ਨਾ ਖੇਡ ਸਕੇ ਤੇ ਪੂਰੀ ਟੀਮ 35.2 ਓਵਰਾਂ ’ਚ 139 ਦੌੜਾਂ ’ਤੇ ਆਊਟ ਹੋ ਗਈ। ਭਾਰਤ ਲਈ ਕਪਤਾਨ ਮੁਹੰਮਦ ਅਮਾਨ (26) ਨੇ ਸਭ ਤੋਂ ਵੱਧ ਦੌੜਾਂ ਬਣਾਈਆਂ।

 

Advertisement

Advertisement