ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬੰਗਲਾਦੇਸ਼: ਰਾਖਵੇਂਕਰਨ ਦੇ ਕੋਟੇ ਨੂੰ ਖਤਮ ਕਰਨ ਲਈ ਪ੍ਰਦਰਸ਼ਨ

01:27 PM Jul 18, 2024 IST

ਢਾਕਾ, 18 ਜੁਲਾਈ
ਇੱਥੇ ਵਿਦਿਆਰਥੀਆਂ ਵੱਲੋਂ ਰਾਖਵੇਂਕਰਨ ਦੇ ਕੋਟੇ ਨੂੰ ਖਤਮ ਕਰਵਾਉਣ ਲਈ ਪ੍ਰਦਰਸ਼ਨ ਕੀਤਾ ਗਿਆ। ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਲਈ ਅੱਥਰੂ ਗੈਸ ਛੱਡੀ ਤੇ ਕੁਝ ਖੇਤਰਾਂ ਵਿਚ ਮੋਬਾਈਲ ਇੰਟਰਨੈਟ ਸੇਵਾਵਾਂ ਨੂੰ ਠੱਪ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਹਿੰਸਕ ਝੜਪਾਂ ਵਧਣ ਤੇ ਛੇ ਜਣਿਆਂ ਦੇ ਮਾਰੇ ਜਾਣ ਤੋਂ ਬਾਅਦ ਕੀਤੀ ਗਈ ਹੈ। ਇੱਥੇ ਵਿਦਿਆਰਥੀਆਂ ਵੱਲੋਂ 30 ਫੀਸਦੀ ਰਾਖਵੇਂਕਰਨ ਦੇ ਕੋਟੇ ਨੂੰ ਖਤਮ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਤੇ ਵਿਦਿਆਰਥੀਆਂ ਵੱਲੋਂ ਦੇਸ਼ ਵਿਆਪੀ ਬੰਦ ਦੇ ਸੱਦੇ ਨੂੰ ਬਹੁਤ ਘੱਟ ਹੁੰਗਾਰਾ ਮਿਲਿਆ ਹੈ। ਪੁਲੀਸ ਨੇ ਪੱਥਰ ਸੁੱਟਣ ਵਾਲੇ ਵਿਦਿਆਰਥੀਆਂ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ। ਇਸ ਮੌਕੇ ਵਿਦਿਆਰਥੀਆਂ ਨੇ ਦੱਖਣੀ ਚਟਗਾਓਂ ਵਿੱਚ ਇੱਕ ਪ੍ਰਮੁੱਖ ਹਾਈਵੇਅ ਨੂੰ ਬੰਦ ਕਰ ਦਿੱਤਾ। ਸੂਚਨਾ ਤਕਨਾਲੋਜੀ ਮੰਤਰੀ ਨੇ ਪੱਤਰਕਾਰਾਂ ਨੂੰ ਕਿਹਾ ਕਿ ਸੋਸ਼ਲ ਮੀਡੀਆ ’ਤੇ ਅਫਵਾਹਾਂ ਕਾਰਨ ਮੋਬਾਈਲ ਇੰਟਰਨੈਟ ਨੂੰ ਅਸਥਾਈ ਤੌਰ 'ਤੇ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਥਿਤੀ ਆਮ ਵਾਂਗ ਹੋਣ 'ਤੇ ਸੇਵਾਵਾਂ ਬਹਾਲ ਕਰ ਦਿੱਤੀਆਂ ਜਾਣਗੀਆਂ।

Advertisement

Advertisement
Advertisement