ਬੰਗਲਾਦੇਸ਼: ਪ੍ਰਦਰਸ਼ਨਕਾਰੀਆਂ ਵੱਲੋਂ ਆਮ ਲੋਕਾਂ ਨੂੰ ਪ੍ਰਦਰਸ਼ਨਾਂ ’ਚ ਸ਼ਾਮਲ ਹੋਣ ਦਾ ਹੋਕਾ
12:46 PM Aug 05, 2024 IST
Advertisement
ਢਾਕਾ, 5 ਅਗਸਤ
ਬੰਗਲਾਦੇਸ਼ ਦੀ ਸਰਕਾਰ ਨੇ ਪ੍ਰਦਰਸ਼ਨਕਾਰੀਆਂ ਵੱਲੋਂ ਆਮ ਜਨਤਾ ਨੂੰ ‘ਲੌਂਗ ਮਾਰਚ ਟੂ ਢਾਕਾ’ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੇ ਜਾਣ ਤੋਂ ਬਾਅਦ ਇੰਟਰਨੈੱਟ ਪੂਰੀ ਤਰ੍ਹਾਂ ਬੰਦ ਕਰਨ ਦਾ ਹੁਕਮ ਦਿੱਤਾ ਹੈ। ਇਸ ਤੋਂ ਇਕ ਦਿਨ ਪਹਿਲਾਂ ਬੰਗਲਾਦੇਸ਼ ਵਿੱਚ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਅਸਤੀਫੇ ਦੀ ਮੰਗ ਕਰ ਰਹੇ ਪ੍ਰਦਰਸ਼ਨਕਰੀਆਂ ਅਤੇ ਸੱਤਾਧਾਰੀ ਪਾਰਟੀ ਦੇ ਸਮਰਥਕਾਂ ਵਿਚਾਲੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਝੜਪਾਂ ’ਚ 100 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਸੀ। ਝੜਪਾਂ ਐਤਵਾਰ ਸਵੇਰੇ ਹੋਈਆਂ ਜਦੋਂ ਪ੍ਰਦਰਸ਼ਨਕਾਰੀ ‘ਸਟੂਡੈਂਟਸ ਅਗੇਂਸਟ ਡਿਸਕ੍ਰੀਮੀਨੇਸ਼ਨ’ ਦੇ ਝੰਡੇ ਹੇਠ ‘ਅਸਹਿਯੋਗ ਪ੍ਰੋਗਰਾਮ’ ਵਿੱਚ ਹਿੱਸਾ ਲੈਣ ਪਹੁੰਚੇ ਸਨ। ਸਰਕਾਰ ਨੇ ਸੋਸ਼ਲ ਮੀਡੀਆ ਪਲੈਟਫਾਰਮ ਫੇਸਬੁੱਕ, ਮੈਸੇਂਜਰ, ਵੱਟਸਐਪ ਅਤੇ ਇੰਸਟਾਗ੍ਰਾਮ ਨੂੰ ਬੰਦ ਕਰਨ ਦਾ ਹੁਕਮ ਦਿੱਤਾ। ਮੋਬਾਈਲ ਸੇਵਾ ਪ੍ਰਦਾਨ ਕਰਨ ਵਾਲੀਆਂ ਕੰਪਨੀਆਂ ਨੂੰ 4ਜੀ ਇੰਟਰਨੈੱਟ ਬੰਦ ਕਰਨ ਦਾ ਹੁਕਮ ਦਿੱਤਾ ਗਿਆ ਹੈ। -ਪੀਟੀਆਈ
Advertisement
Advertisement
Advertisement