For the best experience, open
https://m.punjabitribuneonline.com
on your mobile browser.
Advertisement

ਬੰਗਲਾਦੇਸ਼: ਹਿੰਸਕ ਅੰਦੋਲਨ ਦੇ ਚਲਦਿਆਂ ਪੂਰੇ ਦੇਸ਼ ਵਿਚ ਕਰਫਿਊ ਲਾਇਆ

01:52 PM Jul 20, 2024 IST
ਬੰਗਲਾਦੇਸ਼  ਹਿੰਸਕ ਅੰਦੋਲਨ ਦੇ ਚਲਦਿਆਂ ਪੂਰੇ ਦੇਸ਼ ਵਿਚ ਕਰਫਿਊ ਲਾਇਆ
ਫੋਟੋ ਰਾਈਟਰਜ਼
Advertisement

ਢਾਕਾ (ਬੰਗਲਾਦੇਸ਼), 20 ਜੁਲਾਈ

Advertisement

ਬੰਗਲਾਦੇਸ਼ ਵਿਚ ਸਰਕਾਰੀ ਨੌਕਰੀਆਂ ਵਿਚ ਕੋਟੇ ਨੂੰ ਲੈ ਕੇ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਨੂੰ ਦੇਖਦਿਆਂ ਪੂਰੇ ਦੇਸ਼ ਵਿਚ ਕਰਫਿਊ ਲਾਗੂ ਕਰਦਿਆਂ ਇੰਟਰਨੈੱਟ ਸੇਵਾਵਾਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ। ਸਕੂਲਾਂ ਅਤੇ ਕਾਲਜਾਂ ਨੂੰ ਅਗਲੇ ਹੁਕਮਾਂ ਤੱਕ ਬੰਦ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਵੀਰਵਾਰ ਨੂੰ ਪ੍ਰਦਰਸ਼ਨਕਾਰੀਆਂ ਨੇ ਢਾਕਾ ਵਿੱਚ ਸਰਕਾਰੀ ਟੈਲੀਵਿਜ਼ਨ ਹੈੱਡਕੁਆਰਟਰ 'ਤੇ ਹਮਲਾ ਕੀਤਾ ਸੀ ਅਤੇ ਪੁਲੀਸ ਬੂਥਾਂ ਨੂੰ ਅੱਗ ਲਗਾ ਦਿੱਤੀ ਗਈ ਸੀ। ਸਰਕਾਰ ਨੇ ਫੌਜ ਵੀ ਸੱਦ ਲਈ ਹੈ ਅਤੇ ਉਹ ਥਾਂ ਥਾਂ ’ਤੇ ਗਸ਼ਤ ਕਰਕੇ ਪ੍ਰਦਰਸ਼ਨਕਾਰੀਆਂ ਨੂੰ ਖਿੰਡਾ ਰਹੀ ਹੈ।

ਵਾਸ਼ਿੰਗਟਨ ਪੋਸਟ ਨੇ ਬੰਗਲਾਦੇਸ਼ੀ ਮੀਡੀਆ ਦਾ ਹਵਾਲਾ ਦਿੰਦੇ ਹੋਏ, ਸੁਰੱਖਿਆ ਬਲਾਂ ਵੱਲੋਂ ਰਬੜ ਦੀਆਂ ਗੋਲੀਆਂ ਅਤੇ ਅੱਥਰੂ ਗੈਸ ਦੇ ਗੋਲੇ ਦਾਗ਼ਣ ਦਾ ਦਾਅਵਾ ਕੀਤਾ ਹੈ। ਕਈ ਇਲਾਕਿਆਂ ਵਿੱਚ ਜਨ-ਜੀਵਨ ਪੂਰੀ ਤਰ੍ਹਾਂ ਠੱਪ ਹੋ ਗਿਆ ਹੈ। ਇਸ ਦੌਰਾਨ ਕਈ ਪ੍ਰਮੁੱਖ ਬੰਗਲਾਦੇਸ਼ੀ ਅਖਬਾਰਾਂ ਦੀਆਂ ਵੈੱਬਸਾਈਟਾਂ ਵੀਰਵਾਰ ਤੋਂ ਅਪਡੇਟ ਨਹੀਂ ਕੀਤੀਆਂ ਗਈਆਂ ਹਨ ਜਾਂ ਪੂਰੀ ਤਰ੍ਹਾਂ ਪਹੁੰਚ ਤੋਂ ਬਾਹਰ ਹਨ। ਇਸ ਦੇ ਨਾਲ ਹੀ ਟੀਵੀ ਚੈੱਨਲਾਂ ਨੇ ਵੀ ਪ੍ਰਸਾਰਣ ਬੰਦ ਕਰ ਦਿੱਤਾ ਹੈ। ਏਐੱਨਆਈ

Advertisement
Author Image

Puneet Sharma

View all posts

Advertisement
Advertisement
×