ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਹਸੀਨਾ ਦੋ ਦਿਨ ਦੇ ਭਾਰਤ ਦੌਰੇ ’ਤੇ

06:46 AM Jun 22, 2024 IST
ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨਾਲ ਮੁਲਾਕਾਤ ਕਰਦੇ ਹੋਏ ਬੰਗਲਾਦੇਸ਼ੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ। -ਫੋਟੋ: ਪੀਟੀਆਈ

ਨਵੀਂ ਦਿੱਲੀ: ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਭਾਰਤ ਦੇ ਦੋ ਦਿਨਾ ਸਰਕਾਰੀ ਦੌਰੇ ’ਤੇ ਅੱਜ ਭਾਰਤ ਪੁੱਜੀ। ਇਸ ਦੌਰੇ ਦਾ ਉਦੇਸ਼ ਦੋਹਾਂ ਦੇਸ਼ਾਂ ਵਿਚਾਲੇ ਪਹਿਲਾਂ ਤੋਂ ਗੂੜ੍ਹੇ ਸਬੰਧਾਂ ਨੂੰ ਹੋਰ ਅੱਗੇ ਵਧਾਉਣਾ ਹੈ। ਹਸੀਨਾ ਦੇ ਦਿੱਲੀ ਪਹੁੰਚਣ ਤੋਂ ਤੁਰੰਤ ਬਾਅਦ ਵਿਦੇਸ਼ ਮੰਤਰਾਲੇ ਦੇ ਤਰਜਮਾਨ ਰਣਧੀਰ ਜੈਸਵਾਲ ਨੇ ਕਿਹਾ, ‘‘ਬੰਗਲਾਦੇਸ਼, ਭਾਰਤ ਦਾ ਇਕ ਪ੍ਰਮੁੱਖ ਭਾਈਵਾਲ ਤੇ ਭਰੋਸੇਯੋਗ ਗੁਆਂਢੀ ਹੈ ਅਤੇ ਪ੍ਰਧਾਨ ਮੰਤਰੀ ਹਸੀਨਾ ਦੇ ਇਸ ਦੌਰੇ ਨਾਲ ਦੁਵੱਲੇ ਭਾਈਚਾਰੇ ਨੂੰ ਹੋਰ ਹੁਲਾਰਾ ਮਿਲੇਗਾ।’’ ਇਸੇ ਦੌਰਾਨ ਦੇਰ ਸ਼ਾਮ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਵੀ ਹਸੀਨਾ ਨਾਲ ਮੁਲਾਕਾਤ ਕੀਤੀ। ਭਾਰਤ ਵਿੱਚ ਹਾਲ ਹੀ ’ਚ ਹੋਈਆਂ ਲੋਕ ਸਭਾ ਚੋਣਾਂ ਮਗਰੋਂ ਨਵੀਂ ਸਰਕਾਰ ਦੇ ਗਠਨ ਤੋਂ ਬਾਅਦ ਕਿਸੇ ਵਿਦੇਸ਼ੀ ਆਗੂ ਦਾ ਇਹ ਪਹਿਲਾ ਦੁਵੱਲਾ ਸਰਕਾਰੀ ਦੌਰਾ ਹੈ। ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਦਾ ਹਵਾਈ ਅੱਡੇ ’ਤੇ ਵਿਦੇਸ਼ ਰਾਜ ਮੰਤਰੀ ਕਿਰਤੀ ਵਰਧਨ ਸਿੰਘ ਨੇ ਸਵਾਗਤ ਕੀਤਾ। ਉਪਰੰਤ ਦੇਰ ਸ਼ਾਮ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਵੀ ਹਸੀਨਾ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹਸੀਨਾ ਵਿਚਾਲੇ ਸ਼ਨਿਚਰਵਾਰ ਨੂੰ ਵਿਆਪਕ ਪੱਧਰ ਦੀ ਗੱਲਬਾਤ ਨਿਰਧਾਰਤ ਹੈ। ਇਸ ਦੌਰਾਨ ਦੋਵੇਂ ਧਿਰਾਂ ਵਿਚਾਲੇ ਵੱਖ-ਵੱਖ ਖੇਤਰਾਂ ਵਿੱਚ ਸਹਿਯੋਗ ਸਬੰਧੀ ਕਈ ਸਮਝੌਤੇ ਹੋਣ ਦੀ ਆਸ ਹੈ। ਮੋਦੀ ਨਾਲ ਦੁਵੱਲੀ ਵਿਚਾਰ-ਚਰਚਾ ਤੋਂ ਇਲਾਵਾ, ਹਸੀਨਾ ਦਾ ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਮੁਲਾਕਾਤ ਕਰਨ ਦਾ ਪ੍ਰੋਗਰਾਮ ਵੀ ਹੈ। ਇਕ ਸੂਤਰ ਨੇ ਦੱਸਿਆ ਕਿ ਦੋਹਾਂ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਵਿਚਾਲੇ ਗੱਲਬਾਤ ਦੁਵੱਲੇ ਸਬੰਧਾਂ ਨੂੰ ਨਵੀਆਂ ਉਚਾਈਆਂ ’ਤੇ ਲੈ ਕੇ ਜਾਣ ’ਤੇ ਕੇਂਦਰਿਤ ਰਹਿਣ ਦੀ ਆਸ ਹੈ। -ਪੀਟੀਆਈ

Advertisement

Advertisement
Advertisement